ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

07:04 AM Jun 07, 2024 IST

ਪੱਤਰ ਪ੍ਰੇਰਕ
ਮਾਨਸਾ, 6 ਜੂਨ
ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਭੋਲਾ ਸਿੰਘ ਅਤੇ ਜਰਨੈਲ ਸਿੰਘ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ 6 ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਨੋਡਲ ਅਫ਼ਸਰ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਭਾਗ ਦੀ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ-ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਤੰਬਾਕੂ ਉਤਪਾਦ ਦੀ ਵਿਕਰੀ ਕਰਨ, ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਸਬੰਧੀ ਸਾਈਨ ਬੋਰਡ ਨਾ ਲਾਉਣ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਹਨ।

Advertisement

Advertisement