ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਪਾਰ ਮੰਡਲ ਨੇ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟਾਈ

07:08 AM Sep 20, 2024 IST

ਨਿੱਜੀ ਪੱਤਰ ਪ੍ਰੇਰਕ
ਧੂਰੀ, 19 ਸਤੰਬਰ
ਵਪਾਰੀਆਂ ਦੀ ਨੁਮਾਇੰਦਗੀ ਕਰਦੇ ਆ ਰਹੇ ਵਪਾਰ ਮੰਡਲ ਪੰਜਾਬ ਦੀ ਸੂਬਾਈ ਕਾਰਜਕਾਰਨੀ ਨੇ ਧੂਰੀ ਨਾਲ ਸਬੰਧਤ ਮੁੱਖ ਮੰਤਰੀ ਨੂੰ ਓ.ਐੱਸ.ਡੀ. ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਰਾਹੀਂ ਭੇਜੇ ਮੰਗ ਪੱਤਰ ਵਿੱਚ ਸ਼ੁਮਾਰ ਕਈ ਮੰਗਾਂ ਪੂਰੀਆਂ ਹੋਣ ’ਤੇ ਪ੍ਰੋਫੈਸਰ ਸਿੱਧੂ ਦਾ ਧੰਨਵਾਦ ਕੀਤਾ ਹੈ। ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਅਮਨ ਗਰਗ, ਚੇਅਰਮੈਨ ਜਤਿੰਦਰ ਸਿੰਘ ਸੋਨੀ ਮੰਡੇਰ, ਜਨਰਲ ਸਕੱਤਰ ਐਡਵੋਕੇਟ ਰਾਜੇਸ਼ਵਰ ਚੌਧਰੀ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜ਼ਿਲ੍ਹਾ ਜਨਰਲ ਸਕੱਤਰ ਹੰਸ ਰਾਜ ਬਜਾਜ ਨੇ ਕਿਹਾ ਕਿ ਵਪਾਰ ਮੰਡਲ ਪੰਜਾਬ ਵੱਲੋਂ ਸ਼ਹਿਰ ਦੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਓ.ਐੱਸ.ਡੀ. ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਨੂੰ ਸੌਂਪਿਆ ਗਿਆ ਸੀ, ਜਿਸ ਵਿੱਚ ਮਾਲੇਰਕੋਟਲਾ-ਸੰਗਰੂਰ ਅੰਦਰਲੇ ਬਾਈਪਾਸ ਵਾਲੀ ਰੋਡ ਦਾ ਨਿਰਮਾਣ ਜਲਦੀ ਸ਼ੁਰੂ ਕਰਵਾਉਣ, ਸ਼ੇਰਪੁਰ ਚੌਕ ਦੀਆਂ ਸਰਵਿਸ ਰੋਡਾਂ ਦਾ ਜਲਦੀ ਕੰਮ ਸ਼ੁਰੂ ਕਰਵਾਉਣ, ਥਾਣਾ ਗਲੀ ਵਿੱਚ ਇੰਟਰਲਾਕਿੰਗ ਟਾਈਲਾਂ ਅਤੇ ਜ਼ਮੀਨਦੋਜ ਪਾਈਪਾਂ, ਪੱਕੀ ਗਲੀ ਵਿੱਚ ਜ਼ਮੀਨਦੋਜ ਪਾਈਪਾਂ ਤੇ ਚੈਂਬਰ ਬਾਗ ਰੋਡ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਸਮੇਤ ਹੋਰ ਮੰਗਾਂ ਸ਼ਾਮਲ ਸਨ। ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਲਦੀ ਹੀ ਹੋਰ ਜਨਤਕ ਮੰਗਾਂ ਸਬੰਧੀ ਮੰਗ ਪੱਤਰ ਤਿਆਰ ਕੀਤਾ ਜਾ ਰਿਹਾ ਹੈ ਜੋ ਓ.ਐੱਸ.ਡੀ. ਪ੍ਰੋਫੈਸਰ ਸਿੱਧੂ ਨੂੰ ਸੌਂਪ ਕੇ ਜਲਦੀ ਹੀ ਮੰਗ ਪੱਤਰ ਵਿੱਚ ਦਰਜ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਕੇਵਲ ਕ੍ਰਿਸ਼ਨ ਕੇਬੀ, ਗੁਰਕੰਵਲ ਸਿੰਘ ਕੋਹਲੀ, ਰੋਮੀ ਵਰਮਾ, ਅਸ਼ਵਨੀ ਗੁਲਾਟੀ ਤੇ ਵਿਨੋਦ ਕੁਮਾਰ ਮੋਦੀ ਹਾਜ਼ਰ ਸਨ।

Advertisement

Advertisement