For the best experience, open
https://m.punjabitribuneonline.com
on your mobile browser.
Advertisement

ਚੈਂਬਰ ਆਫ਼ ਕਾਮਰਸ ਨੇ ਪ੍ਰਸ਼ਾਸਨ ਅੱਗੇ ਸਨਅਤਕਾਰਾਂ ਦੇ ਮਸਲੇ ਚੁੱਕੇ

06:28 AM Mar 25, 2024 IST
ਚੈਂਬਰ ਆਫ਼ ਕਾਮਰਸ ਨੇ ਪ੍ਰਸ਼ਾਸਨ ਅੱਗੇ ਸਨਅਤਕਾਰਾਂ ਦੇ ਮਸਲੇ ਚੁੱਕੇ
ਡਿਪਟੀ ਕਮਿਸ਼ਨਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਇੰਦਰਜੀਤ ਵਰਮਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਮਾਰਚ
ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨੇ ਲੁਧਿਆਣਾ ’ਚ ਆਪਣਾ ਦਫ਼ਤਰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਜਿਸ ਦਾ ਉਦੇਸ਼ ਸਥਾਨਕ ਕਾਰੋਬਾਰੀਆਂ ਲਈ ਪੀਐੱਚਡੀਸੀਸੀਆਈ ਦੇ ਸਰੋਤਾਂ ਅਤੇ ਸਹਾਇਤਾ ਸੇਵਾਵਾਂ ਦੀ ਪਹੁੰਚ ਨੂੰ ਵਧਾਉਣਾ ਹੈ। ਇੱਥੇ ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਵੱਲੋਂ ਉਦਯੋਗਪਤੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਸਿੱਧੀ ਗੱਲਬਾਤ ਸੈਸ਼ਨ ਕੀਤਾ ਗਿਆ ਜਿਸ ਵਿੱਚ ਇੰਡਸਟਰੀ ਦੇ ਪ੍ਰਤੀਨਿਧਾਂ ਅਤੇ ਉੱਦਮੀਆਂ ਨੇ ਹਿੱਸਾ ਲਿਆ। ਇਸ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਦੀ ਅਰਥ ਵਿਵਸਥਾ ਦੀ ਮਜ਼ਬੂਤੀ ’ਚ ਲੁਧਿਆਣਾ ਦੇ ਉਦਯੋਗਪਤੀਆਂ ਦਾ ਅਹਿਮ ਯੋਗਦਾਨ ਹੈ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਡਿਪਟੀ ਕਮਿਸ਼ਨਰ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਨੁਮਾਇੰਦਿਆਂ ਅਤੇ ਬੁਲਾਰਿਆਂ ਦਾ ਸਵਾਗਤ ਕਰਦਿਆਂ ਪੀਐੱਚਡੀਸੀਸੀਆਈ ਪੰਜਾਬ ਰਾਜ ਚੈਪਟਰ ਦੇ ਪ੍ਰਧਾਨ ਆਰਐਸ ਸਚਦੇਵਾ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਨੂੰ ਉਸਾਰੂ ਲੀਹਾਂ ’ਤੇ ਲਿਜਾਉਣ ਲਈ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਨਿਕਲਣਾ ਚਾਹੀਦਾ ਹੈ। ਉਪਕਾਰ ਸਿੰਘ ਆਹੂਜਾ ਪ੍ਰਧਾਨ ਸੀਸੂ ਸਮੇਤ ਹੋਰ ਉਦਮੀਆਂ ਨੇ ਵੱਖ-ਵੱਖ ਸਮੱਸਿਆਵਾਂ ’ਤੇ ਚਰਚਾ ਕੀਤੀ। ਇਸ ਮੌਕੇ ਸੰਦੀਪ ਰਿਸ਼ੀ ਕਮਿਸ਼ਨਰ ਨਗਰ ਨਿਗਮ ਅਤੇ ਮੇਜਰ ਅਮਿਤ ਸਰੀਨ ਏਡੀਸੀ ਨੇ ਬੁਨਿਆਦੀ ਢਾਂਚੇ, ਟ੍ਰੈਫਿਕ ਜਾਮ, ਅਫ਼ਸਰਸ਼ਾਹੀ ਦੀਆਂ ਰੁਕਾਵਟਾਂ ਅਤੇ ਨਾਕਾਫ਼ੀ ਜਨਤਕ ਸਹੂਲਤਾਂ ਆਦਿ ਦੇ ਹੱਲ ਦਾ ਭਰੋਸਾ ਦਿੱਤਾ।

Advertisement

Advertisement
Author Image

sanam grng

View all posts

Advertisement
Advertisement
×