For the best experience, open
https://m.punjabitribuneonline.com
on your mobile browser.
Advertisement

ਪਾਤਰ ਨੇ ਸਾਹਿਤ ਤੇ ਸੱਭਿਆਚਾਰ ’ਤੇ ਅਮਿੱਟ ਛਾਪ ਛੱਡੀ: ਬਰਾੜ

06:43 AM May 14, 2024 IST
ਪਾਤਰ ਨੇ ਸਾਹਿਤ ਤੇ ਸੱਭਿਆਚਾਰ ’ਤੇ ਅਮਿੱਟ ਛਾਪ ਛੱਡੀ  ਬਰਾੜ
ਯੂਨੀਵਰਸਿਟੀ ਦੀ ਫੈਕਲਟੀ ਨਾਲ ਪਦਮਸ੍ਰੀ ਸੁਰਜੀਤ ਸਿੰਘ ਪਾਤਰ ਦੀ ਪੁਰਾਣੀ ਤਸਵੀਰ।-ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਮਈ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ। ਯੂਨੀਵਰਸਿਟੀ ਦੇ ਪ੍ਰੋ. ਕੁਲਪਤੀ ਪ੍ਰੋ. ਅਜਾਇਬ ਸਿੰਘ ਬਰਾੜ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਪਾਤਰ ਵੱਲੋਂ ਪੰਜਾਬੀ ਸਾਹਿਤ, ਕਵਿਤਾ ਅਤੇ ਸੱਭਿਆਚਾਰ ਵਿੱਚ ਪਾਏ ਯੋਗਦਾਨ ਨੇ ਸਮਾਜ ਵਿੱਚ ਅਮਿੱਟ ਛਾਪ ਛੱਡੀ ਹੈ। ਉਪ ਕੁਲਪਤੀ ਪ੍ਰੋ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸ੍ਰੀ ਪਾਤਰ ਦੀ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਸੰਭਾਲ ਅਤੇ ਪ੍ਰਫੁੱਲਤ ਪ੍ਰਤੀ ਅਟੁੱਟ ਵਚਨਬੱਧਤਾ ਮਿਸਾਲ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਅਜਿਹੀ ਪ੍ਰੇਰਨਾਦਾਇਕ ਹਸਤੀ ਦੇ ਅਕਾਲ ਚਲਾਣੇ ’ਤੇ ਸਮੁੱਚੀ ਯੂਨੀਵਰਸਿਟੀ ਸੋਗ ਵਿੱਚ ਹੈ।

Advertisement

ਸਿਮਰਨਜੀਤ ਸਿੰਘ ਮਾਨ ਨੇ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

ਫਤਹਿਗੜ੍ਹ ਸਾਹਿਬ: ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਉੱਘੇ ਕਵੀ ਅਤੇ ਲੇਖਕ ਸੁਰਜੀਤ ਪਾਤਰ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਡਾ. ਪਾਤਰ ਦੀਆਂ ਲਿਖਤਾਂ ਅਤੇ ਸ਼ਖ਼ਸੀਅਤ ਨੂੰ ਪਿਆਰ ਕਰਨ ਵਾਲੇ ਲੱਖਾਂ ਹੀ ਪੰਜਾਬੀ ਦੇ ਮਨਾਂ ਉੱਤੇ ਗਹਿਰਾ ਸਦਮਾ ਪਹੁੰਚਿਆ ਹੈ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਸਮੇਤ ਹਮਦਰਦੀ ਜ਼ਾਹਿਰ ਕਰਦੇ ਹੋਏ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸ ਮੌਕੇ ਪਾਰਟੀ ਦੇ ਮੁਖ ਬੁਲਾਰੇ, ਸਿਆਸੀ ਅਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਮਾਸਟਰ ਕਰਨੈਲ ਸਿੰਘ ਨਾਰੀਕੇ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Author Image

Advertisement
Advertisement
×