ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

08:30 AM May 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਮਈ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲੀਸ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਬਿਨ ਸੀ ਨੇ ਚੋਣ ਪਛਾਣ ਪੱਤਰ, ਵੋਟਰਾਂ ਦੀ ਜਾਣਕਾਰੀ, ਵੈੱਬਕਾਸਟਿੰਗ, ਈਵੀਐੱਮ ਸਟੋਰੇਜ ਅਤੇ ਟਰਾਂਸਪੋਰਟਿੰਗ, ਫੇਕ ਨਿਊਜ਼ ਦੀ ਜਾਂਚ, ਸੰਵੇਦਨਸ਼ੀਲ ਪੋਲਿੰਗ ਖੇਤਰਾਂ ਦੀ ਪਛਾਣ, ਹੋਰ ਮਾਡਲ ਪੋਲਿੰਗ ਬੂਥਾਂ ਦੀ ਸਥਾਪਨਾ, ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਅਤੇ ਹਰੇਕ ਜ਼ਿਲ੍ਹੇ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਖਰੀ ਪੜਾਅ ’ਚ ਵੋਟਿੰਗ 1 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਜ਼ਿਲ੍ਹਾ ਅਧਿਕਾਰੀਆਂ ਨੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ। ਸਿਬਿਨ ਸੀ ਨੇ ਸਬੰਧਤ ਅਧਿਕਾਰੀਆਂ ਨੂੰ ਸਿਖਲਾਈ ਸਥਾਨਾਂ, ਡਿਸਪਰਸਲ ਸੈਂਟਰਾਂ, ਪੋਲਿੰਗ ਸਟੇਸ਼ਨਾਂ ਅਤੇ ਕੁਲੈਕਸ਼ਨ ਕੇਂਦਰਾਂ ’ਤੇ ਵੱਖ-ਵੱਖ ਤਰੀਕਿਆਂ ਰਾਹੀਂ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਂਦਰਾਂ ’ਤੇ ਸਟਾਫ਼ ਲਈ ਛਾਂ, ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਦਾ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ।

Advertisement

Advertisement
Advertisement