For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਨੇ ਵਿਜੀਲੈਂਸ ਦਾ ਦਬਾਅ ਪਾ ਕੇ ਗੋਲਡੀ ਨੂੰ ਪਾਰਟੀ ’ਚ ਸ਼ਾਮਲ ਕੀਤਾ: ਖਹਿਰਾ

07:26 AM May 02, 2024 IST
ਮੁੱਖ ਮੰਤਰੀ ਨੇ ਵਿਜੀਲੈਂਸ ਦਾ ਦਬਾਅ ਪਾ ਕੇ ਗੋਲਡੀ ਨੂੰ ਪਾਰਟੀ ’ਚ ਸ਼ਾਮਲ ਕੀਤਾ  ਖਹਿਰਾ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 1 ਮਈ
ਇੱਥੇ ਅੱਜ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਦਲਵੀਰ ਸਿੰਘ ਗੋਲਡੀ ਦੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਕੀ ਹੁਣ ਦਲਬੀਰ ਗੋਲਡੀ ਨੂੰ ਆਮ ਆਦਮੀ ਪਾਰਟੀ ਵਿੱਚੋਂ ਲੋਕ ਸਭਾ ਦੀ ਟਿਕਟ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਗੋਲਡੀ ਨੇ ਕਾਂਗਰਸ ਪਾਰਟੀ ਦੇ ਪਿੱਠ ਵਿੱਚ ਛੁਰਾ ਚਲਾਇਆ ਹੈ, ਜਿਸ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਕਾਂਗਰਸ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੰਗਰੂਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰ ਲਈ ਹੈ, ਇਸ ਲਈ ਦਲਬੀਰ ਗੋਲਡੀ ਦੀ ਲੋੜ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਭਾਜਪਾ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਉਹ ਕਦੇ ਵੀ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਦਲਵੀਰ ਸਿੰਘ ਗੋਲਡੀ ਨੂੰ ਵਿਜੀਲੈਂਸ ਦੀ ਜਾਂਚ ਬਿਠਾ ਕੇ ਅਤੇ ਡਰਾ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਖਹਿਰਾ ਨੇ ਕਿਹਾ ਜਲਦੀ ਹੀ ਦਲਬੀਰ ਗੋਲਡੀ ਆਪਣੀ ਗਲਤੀ ਸਵੀਕਾਰ ਕੇ ਕਾਂਗਰਸ ਵਿੱਚ ਘਰ ਵਾਪਸੀ ਵੀ ਕਰੇਗਾ। ਇਸ ਮੌਕੇ ਕਿਸਾਨ ਕਾਂਗਰਸ ਦੇ ਕੌਮੀ ਅਬਜਰਵਰ ਰਾਹੁਲਇੰਦਰ ਸਿੱਧੂ, ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸੋਮ ਨਾਥ ਸਿੰਗਲਾ, ਕੌਂਸਲਰ ਰਾਜੇਸ਼ ਭੋਲਾ, ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×