ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੇ ਪਤਨੀ ਸਣੇ ਗੁਰਦੁਆਰਾ ਨਾਭਾ ਸਾਹਿਬ ਮੱਥਾ ਟੇਕਿਆ

06:55 AM Jan 02, 2024 IST
ਗੁਰਦੁਆਰੇ ਵਿੱਚ ਮੱਥਾ ਟੇਕਣ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ। -ਫੋਟੋ: ਰੂਬਲ

ਜ਼ੀਰਕਪੁਰ (ਹਰਜੀਤ ਸਿੰਘ): ਨਵੇਂ ਸਾਲ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜ਼ੀਰਕਪੁਰ- ਪਟਿਆਲਾ ਰੋਡ ’ਤੇ ਸਥਿਤ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕੁੱਝ ਮਿੰਟਾਂ ਲਈ ਗੁਰਬਾਣੀ ਸਰਵਣ ਕੀਤਾ। ਮੁੱਖ ਮੰਤਰੀ ਦਾ ਕਾਫਲਾ ਜਦੋਂ ਗੁਰਦੁਆਰੇ ਪੁੱਜਿਆ ਤਾਂ ਨਵੇਂ ਸਾਲ ਮੌਕੇ ਮੱਥਾ ਟੇਕਣ ਆਈ ਸੰਗਤ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦਾ ਇਹ ਦੌਰਾ ਪੂਰੀ ਤਰ੍ਹਾਂ ਗੁਪਤ ਸੀ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਦੇ ਭਰਾ ਪਰਮਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਟੀਮ ਨਾਲ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਦਾ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਸ ਮੌਕੇ ਗੁਰਦੁਆਰੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਜਿਸ ਦੀ ਅਗਵਾਈ ਖੁਦ ਐੱਸਐੱਸਪੀ ਮੁਹਾਲੀ ਡਾ. ਸੰਦੀਪ ਗਰਗ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਡੀਸੀ ਮੁਹਾਲੀ, ਐੱਸਡੀਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਆਦਿ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਇੱਥੇ ਸਿਰਫ਼ 20 ਤੋਂ 25 ਮਿੰਟ ਰੁਕਣ ਮਗਰੋਂ ਵਾਪਸ ਚਲੇ ਗਏ।

Advertisement

Advertisement
Advertisement