ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਕ ਘਟਨਾਵਾਂ ਦੀ ਨਿਖੇਧੀ
08:58 AM Nov 06, 2024 IST
Advertisement
ਸ਼ਗਨ ਕਟਾਰੀਆ
ਬਠਿੰਡਾ, 5 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੇ ਬਰੈਂਪਟਨ ਵਿੱਚ ਮੰਦਰ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ, ‘‘ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂ ਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।” ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ।
Advertisement
Advertisement
Advertisement