ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ

09:07 AM Sep 21, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ ਨੂੰ ਦੁਹਰਾਇਆ ਹੈ। ਉਨ੍ਹਾਂ ਪੱਤਰ ’ਚ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 22 ਮਾਰਚ, 2023 ਨੂੰ ਸਰਬਸੰਮਤੀ ਨਾਲ ਇਸ ਨਾਮਕਰਨ ਬਾਰੇ ਮਤਾ ਪਾਸ ਕੀਤਾ ਜਾ ਚੁੱਕਿਆ ਹੈ। ਚੇਤੇ ਰਹੇ ਕਿ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰ ਕੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਚ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ‘ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ’ ਰੱਖਣ ਦੀ ਅਪੀਲ ਕੀਤੀ ਗਈ ਸੀ।
ਮੁੱਖ ਮੰਤਰੀ ਕਿਹਾ ਕਿ ਇਸ ਹਵਾਈ ਅੱਡੇ ਦੀ ਆਖਰੀ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ ਅਤੇ ਇਸ ਸਬੰਧੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ’ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣਾ ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਹੋਵੇਗੀ।

Advertisement

Advertisement