For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ’ਤੇ ਰੋਸ ਪ੍ਰਗਟਾਇਆ

06:55 AM Aug 05, 2024 IST
ਮੁੱਖ ਮੰਤਰੀ ਵੱਲੋਂ ਵਾਰ ਵਾਰ ਮੀਟਿੰਗਾਂ ਮੁਲਤਵੀ ਕਰਨ ’ਤੇ ਰੋਸ ਪ੍ਰਗਟਾਇਆ
ਮੀਟਿੰਗਾਂ ਮੁਲਤਵੀ ਕਰਨ ’ਤੇ ਰੋਸ ਪ੍ਰਗਟਾਉਂਦੇ ਹੋਏ ਮੁਲਾਜ਼ਮ ਆਗੂ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਅਗਸਤ
ਗੌਰਮਿੰਟ ਟੀਚਰਜ਼ ਯੂਨੀਅਨ ਜੀਟੀਯੂ ਨੇ ਮੁੱਖ ਮੰਤਰੀ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਆਦਿ ਜੱਥੇਬੰਦੀਆਂ ਨਾਲ ਵਾਰ ਵਾਰ ਮੀਟਿੰਗਾਂ ਮੁਲਤਵੀ ਕਰਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ। ਇਸ ਰਵੱਈਏ ਕਰਕੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਰੋਸ ਵਜੋਂ 5 ਅਤੇ 6 ਅਗਸਤ ਨੂੰ ਪੂਰੇ ਪੰਜਾਬ ਵਿੱਚ ਸੂਬਾ ਸਰਕਾਰ ਦੀਆਂ ਅਰਥੀਆਂ ਅਤੇ ਲਾਰਿਆਂ ਦੀ ਪੰਡ ਫੂਕੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਲੁਧਿਆਣਾ ਦੇ ਪ੍ਰਧਾਨ ਜਗਜੀਤ ਸਿੰਘ ਮਾਨ, ਜਨਰਲ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਅਤੇ ਸੀਨੀਅਰ ਆਗੂ ਰਣਜੋਧ ਸਿੰਘ, ਇਕਬਾਲ ਸਿੰਘ, ਜਸਵੀਰ ਸਿੰਘ , ਸ਼ਿੰਗਾਰਾ ਸਿੰਘ, ਅਮਨਦੀਪ ਖੇੜਾ, ਰੋਹਿਤ ਅਵਸਥੀ, ਕਰਮ ਸਿੰਘ ਭੱਟੀ ਨੇ ਦੱਸਿਆ ਕਿ ਜਲੰਧਰ ਜ਼ਿਮਨੀ ਚੋਣਾਂ ਦੌਰਾਨ ਫਰੰਟ ਨਾਲ ਕੀਤੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਚੋਣ ਜ਼ਾਬਤਾ ਕਰਕੇ ਮੀਟਿੰਗ 25 ਜੁਲਾਈ ਨੂੰ ਪੰਜਾਬ ਭਵਨ ਚੰਡੀਗੜ੍ਹ ਕਰਨ ਦੀ ਗੱਲ ਆਖੀ ਸੀ। ਮੁਲਾਜ਼ਮ ਆਗੂਆਂ ਲਖਵਿੰਦਰ ਸਿੰਘ ਰੰਧਾਵਾ, ਜੋਗੇਸ਼ ਲੂਥਰਾ, ਗੁਲਸ਼ਨ ਕੁਮਾਰ, ਸੁਖਜਿੰਦਰ ਸਿੰਘ ਸਾਹਬਾਣਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 25 ਅਤੇ ਉਸ ਤੋਂ ਬਾਅਦ 2 ਅਗਸਤ ਦੀ ਮੀਟਿੰਗ ਵੀ ਮੁਲਤਵੀ ਕਰਕੇ 22 ਅਗਸਤ ’ਤੇ ਪਾ ਦਿੱਤੀ ਹੈ।
ਇਸ ਰੋਸ ਵਜੋਂ ਫਰੰਟ ਦੇ ਸੱਦੇ ’ਤੇ 5 ਅਤੇ 6 ਅਗਸਤ ਨੂੰ ਪੂਰੇ ਪੰਜਬ ਵਿੱਚ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਮੁੱਖ ਮੰਤਰੀ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ।

Advertisement

ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਸੰਘਰਸ਼ ਵਿੱਢਣ ਦਾ ਐਲਾਨ

ਮੀਟਿੰਗ ਵਿੱਚ ਹਾਜ਼ਰ ਸੂਬਾਈ ਆਗੂ। -ਫੋਟੋ: ਗੁਰਿੰਦਰ ਸਿੰਘ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਦੀ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਪ੍ਰਧਾਨਗੀ ਹੇਠ ਸ਼ਹੀਦ ਈਸੜੂ ਭਵਨ ਵਿੱਚ ਹੋਈ। ਇਸ ਵਿੱਚ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਭੱਜਣ ਦੇ ਰੋਸ ਵਿੱਚ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸੂਬਾ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਸੂਬਾ ਵਰਕਿੰਗ ਪ੍ਰਧਾਨ ਜਸਵਿੰਦਰ ਪਾਲ ਉੱਘੀ, ਬਲਜਿੰਦਰ ਸਿੰਘ ਚੰਡੀਗੜ੍ਹ ਪ੍ਰਧਾਨ ਅਤੇ ਕਿਸ਼ਨ ਪ੍ਰਸ਼ਾਦ ਨੇ ਦੱਸਿਆ ਕਿ ਸਾਂਝੇ ਫਰੰਟ ਵੱਲੋਂ 5 ਅਤੇ 6 ਅਗਸਤ ਨੂੰ ਝੂਠੇ ਲਾਰਿਆਂ ਦੀ ਪੰਡਾਂ ਫੂਕਣ ਦੇ ਐਕਸ਼ਨ ਵਿੱਚ ਉਹ ਸ਼ਾਮਲ ਹੋਣ ਅਤੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਵਿਚਲੇ ਚੌਥਾ ਦਰਜਾ, ਕੰਟਰੈਕਟ, ਆਊਟ ਸੋਰਸ, ਡੇਲੀਵੇਜਿਜ਼ ਅਤੇ ਪਾਰਟ ਟਾਇਮ ਕਰਮਚਾਰੀਆਂ ਦੀਆਂ ਮੰਗਾਂ ਤੇ ਸੇਵਾਵਾਂ ਪੱਕੀਆਂ ਕਰਵਾਉਣ ਲਈ 14 ਅਗਸਤ ਨੂੰ ਜ਼ਿਲ੍ਹਾ ਪੱਧਰ ਤੇ ਸਮੂਹਿਕ ਭੁੱਖ ਹੜਤਾਲ ਕਰਕੇ 15 ਅਗਸਤ ਨੂੰ ਝੰਡੇ ਲਹਿਰਾਉਣ ਤੇ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਮੰਗਾਂ ਪੂਰੀਆਂ ਨਾ ਹੋਣ ਤੇ ਗੱਲਬਾਤ ਕਰਨ ਤੋਂ ਮੁੱਖ ਮੰਤਰੀ ਵੱਲੋਂ ਟਾਲਾ ਵੱਟਣ ਦੀ ਨਿੰਦਾ ਕੀਤੀ ਗਈ।

Advertisement

Advertisement
Author Image

Advertisement