ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੇ ਟਰਾਂਸਪੋਰਟਰਾਂ ਲਈ ਟੈਕਸ ਭਰਨ ਦੀ ਮੋਹਲਤ ਵਧਾਈ

06:51 AM Jul 01, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 30 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ ਚਾਰ ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਮੋਹਲਤ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਟਰਾਂਸਪੋਰਟਰਾਂ ਨੂੰ ਲੋਡ਼ੀਂਦੀ ਰਾਹਤ ਮਿਲੇਗੀ ਅਤੇ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਟੇਜ ਕੈਰੇਜ ਅਪਰੇਟਰਾਂ ਦੀ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਉਹ ਟੈਕਸ ਛੋਟ ਦੇ ਦਿਨਾਂ ਦੀ ਗਿਣਤੀ ਮੌਜੂਦਾ ਚਾਰ ਦਿਨ ਪ੍ਰਤੀ ਮਹੀਨਾ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨ ਵਾਲੀ ਸੂਬਾ ਸਰਕਾਰ ਨੇ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਟੈਕਸ ਛੋਟ ਵਾਲੇ ਦਿਨਾਂ ਦੀ ਗਿਣਤੀ ਛੇ ਦਿਨ ਪ੍ਰਤੀ ਮਹੀਨਾ ਹੋਵੇਗੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖ਼ਰਚਾ ਸਰਕਾਰ ਵੱਲੋਂ ਉਠਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸਰਕਾਰ ਦੇ ਹਰ ਕਦਮ ਦਾ ਲਾਭ ਮਿਲ ਸਕੇ।

Advertisement

Advertisement
Tags :
ਟਰਾਂਸਪੋਰਟਰਾਂਟੈਕਸਭਗਵੰਤ ਮਾਨਮੰਤਰੀਮੁੱਖਮੋਹਲਤਵਧਾਈ
Advertisement