ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੇ ਚੈੱਕ ਸੌਂਪੇ

07:56 AM Jun 20, 2024 IST
ਪਿੰਡ ਜਖੇਪਲ ਵਿੱਚ ਸ਼ਹੀਦ ਤਰਲੋਚਨ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਗੁਰਦੀਪ ਸਿੰਘ ਲਾਲੀ/ਬੀਰਬਲ ਰਿਸ਼ੀ
ਸੰਗਰੂਰ/ਧੂਰੀ, 19 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫ਼ੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹੀਦ ਹੋਏ ਦੋ ਜਵਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਪਿੰਡ ਜਖੇਪਲ ਵਿੱਚ ਸ਼ਹੀਦ ਤਰਲੋਚਨ ਸਿੰਘ ਅਤੇ ਪਿੰਡ ਭਸੌੜ ਵਿੱਚ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

Advertisement

ਦੋਵੇਂ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਉਹ ਪਹਿਲਾਂ ਪਰਿਵਾਰਾਂ ਨੂੰ ਚੈੱਕ ਨਹੀਂ ਦੇ ਸਕੇ। ਜਿਉਂ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਤਾਂ ਉਨ੍ਹਾਂ ਆਪਣੀ ਸਰਕਾਰ ਦੀ ਵਚਨਬੱਧਤਾ ਪੂਰੀ ਕਰਦਿਆਂ ਇਨ੍ਹਾਂ ਪਰਿਵਾਰਾਂ ਨੂੰ ਚੈੱਕ ਸੌਂਪੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਨਾਇਕਾਂ ਵੱਲੋਂ ਦਿੱਤੇ ਬਲੀਦਾਨ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ। ਇਨ੍ਹਾਂ ਦੇਸ਼ ਅਤੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਦੇਸ਼ ਅਤੇ ਖ਼ਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਦੀ ਭਰਪਾਈ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦਾਂ ਦੇ ਸਨਮਾਨ ਲਈ ਇਹ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

Advertisement

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ, ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਜਵਾਨਾਂ ਦੀ ਕੁਰਬਾਨੀ ਲਈ ਹਮੇਸ਼ਾ ਰਿਣੀ ਰਹਿਣਗੇ।

Advertisement
Tags :
Bhagwant MannBhagwant Mann Chief Misister PunjabGovt Of Punjabpunjab news
Advertisement