ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਦੇ ਪਰਿਵਾਰ ਨੂੰ ਚੈੱਕ ਸੌਂਪਿਆ

08:34 AM Aug 04, 2024 IST
ਸ਼ਹੀਦ ਜਵਾਨ ਦੇ ਪਰਿਵਾਰ ਨੂੰ ਚੈੱਕ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇੱਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲੀਸ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐੱਚਡੀਐੱਫਸੀ ਬੈਂਕ ਰਾਹੀਂ ਇੱਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ ਜਦੋਂਕਿ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।

Advertisement

Advertisement
Advertisement