ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

08:37 AM Jul 31, 2024 IST
ਨਰਾਇਣਗੜ੍ਹ ਦੀ ਅਨਾਜ ਮੰਡੀ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 30 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧਾ ਸੁਣਨ ਦਾ ਨਵਾਂ ਤਰੀਕਾ ਸ਼ੁਰੂ ਕੀਤਾ ਹੈ। ਸਟੇਜ ਤੋਂ ਸਿਰਫ਼ 10 ਮੀਟਰ ਦੀ ਦੂਰੀ ’ਤੇ ਹੀ ਸ਼ਿਕਾਇਤਕਰਤਾ ਮਾਈਕ ’ਤੇ ਆ ਕੇ ਮੁੱਖ ਮੰਤਰੀ ਨੂੰ ਆਪਣੀ ਸ਼ਿਕਾਇਤ ਕਰਦਾ ਹੈ ਅਤੇ ਮੁੱਖ ਮੰਤਰੀ ਤੁਰੰਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦੇ ਹਨ। ਇਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।
ਮੁੱਖ ਮੰਤਰੀ ਨੇ ਇਸ ਨਵੀਂ ਸ਼ੈਲੀ ਦੀ ਸ਼ੁਰੂਆਤ ਨਰਾਇਣਗੜ੍ਹ ਅਨਾਜ ਮੰਡੀ ਵਿੱਚ ਲੋਕ ਸੰਵਾਦ ਪ੍ਰੋਗਰਾਮ ਨਾਲ ਕੀਤੀ। 2 ਘੰਟੇ ਤੋਂ ਵੱਧ ਸਮੇਂ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ 200 ਤੋਂ ਵੱਧ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਸਰਪੰਚਾਂ ਤੋਂ ਇਲਾਵਾ ਮਹਿਲਾ ਸ਼ਿਕਾਇਤਕਰਤਾ ਵੀ ਮੁੱਖ ਮੰਤਰੀ ਕੋਲ ਖੁੱਲ੍ਹ ਕੇ ਸ਼ਿਕਾਇਤਾਂ ਪੇਸ਼ ਕਰ ਰਹੀਆਂ ਸਨ। ਮੁੱਖ ਮੰਤਰੀ ਨੇ ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ ਪਿੰਡ ਦੀ ਕੋਈ ਵੀ ਵੱਡੀ ਮੰਗ ਲਿਖ ਕੇ ਦੇਣ ਅਤੇ ਇਸ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨਰਾਇਣਗੜ੍ਹ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਨੂੰ 10-10 ਲੱਖ ਰੁਪਏ ਅਤੇ ਨਰਾਇਣਗੜ੍ਹ ਨਗਰ ਪਾਲਿਕਾ ਨੂੰ ਵਿਕਾਸ ਕਾਰਜਾਂ ਲਈ 10-10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਲੋਕ ਸੰਵਾਦ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਨੇ ਨਰਾਇਣਗੜ੍ਹ ਵਿੱਚ 50 ਤੋਂ 100 ਬਿਸਤਰਿਆਂ ਵਾਲੇ ਨਿਰਮਾਣ ਅਧੀਨ ਹਸਪਤਾਲ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਕਸ਼ਾ ਵੀ ਦੇਖਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬੰਤੋ ਕਟਾਰੀਆ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਾਜੇਸ਼ ਲਾਡੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ, ਸਾਬਕਾ ਵਿਧਾਇਕ ਸ਼ਿਆਮ ਸਿੰਘ ਰਾਣਾ, ਜਵਾਹਰ ਸੈਣੀ, ਜ਼ਿਲ੍ਹਾ ਜਨਰਲ ਸਕੱਤਰ ਵਿਵੇਕ ਗੁਪਤਾ, ਡੀਸੀ ਪਾਰਥ ਗੁਪਤਾ, ਨਗਰ ਨਿਗਮ ਕਮਿਸ਼ਨਰ ਸੰਗੀਤਾ, ਐੱਸਪੀ ਸੁਰਿੰਦਰ ਭੋਰੀਆ, ਐੱਸਡੀਐੱਮ ਯਸ਼ ਜਾਲੂਕਾ, ਸੀਟੀਐੱਮ ਵਿਸ਼ਵਜੀਤ ਸਿੰਘ, ਨਗਰਪਾਲਿਕਾ ਪ੍ਰਧਾਨ ਰਿੰਕੀ ਵਾਲੀਆ, ਜਗਪਾਲ ਸੈਣੀ ਹਾਜ਼ਰ ਸਨ।

Advertisement

Advertisement
Advertisement