ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਪਹੁੰਚੀ ਦਿੱਲੀ ਦੀ ਮੁੱਖ ਮੰਤਰੀ

09:00 AM Oct 23, 2024 IST
ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 22 ਅਕਤੂਬਰ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅੱਜ ਇੱਥੋਂ ਦੇ ਸੈਕਟਰ-71 ਸਥਿਤ ਲਿਵਾਸਾ (ਆਈਵੀਵਾਈ) ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਪਹੁੰਚੀ ਅਤੇ ਇੱਥੇ ਦਾਖ਼ਲ ‘ਆਪ’ ਵਾਲੰਟੀਅਰ ਦੀਪਕ ਕੁਮਾਰ ਦੀ ਖ਼ਬਰ-ਸਾਰ ਪੁੱਛੀ। ਦੱਸਿਆ ਗਿਆ ਹੈ ਕਿ ਦੀਪਕ ਡੇਂਗੂ ਤੋਂ ਪੀੜਤ ਹੈ। ਡਾਕਟਰਾਂ ਮੁਤਾਬਕ ਇਲਾਜ ਤੋਂ ਬਾਅਦ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹੈ। ਆਤਿਸ਼ੀ ਨੇ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਵੀ ਗੱਲ ਕੀਤੀ। ਨਿੱਜੀ ਦੌਰੇ ’ਤੇ ਆਈ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦਾ ਇਹ ਦੌਰਾ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ। ਇੱਥੋਂ ਤੱਕ ਕਿ ਹਲਕਾ ਵਿਧਾਇਕ ਸਣੇ ਕਿਸੇ ਵੀ ਸਥਾਨਕ ਆਗੂ ਜਾਂ ਵਾਲੰਟੀਅਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਉਂਜ ਮੁਹਾਲੀ ਪੁਲੀਸ ਵੱਲੋਂ ਹਸਪਤਾਲ ਦੇ ਬਾਹਰ ਅਤੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

Advertisement

Advertisement