ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੇ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

07:39 AM Jun 29, 2024 IST
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਨਾਇਬ ਸਿੰਘ ਸੈਣੀ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਖਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਵੱਡੇ ਭਰਾ ਵਜੋਂ ਆਪਣੇ ਛੋਟੇ ਭਰਾ ਹਰਿਆਣਾ ਦੀ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਪਾਣੀ ਦੇਵੇਗਾ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ।
ਇਸ ਮੌਕੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਪਾਣੀ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋਵੇਂ ਇੱਕੋ ਪਰਿਵਾਰ ਹਨ।
ਉਨ੍ਹਾਂ ਕਿਹਾ ਕਿ ਇਸ ਵੇਲੇ ਹਰਿਆਣਾ ਦੇ ਇੱਕ ਵੱਡੇ ਹਿੱਸੇ ਨੂੰ ਪਾਣੀ ਦੀ ਵਧੇਰੇ ਲੋੜ ਹੈ। ਉਹ ਉਮੀਦ ਕਰਦੇ ਹਨ ਕਿ ਪੰਜਾਬ ਵੱਡੇ ਭਰਾ ਵਜੋਂ ਆਪਣਾ ਫਰਜ਼ ਪੂਰਾ ਕਰਦਿਆਂ ਛੋਟੇ ਭਰਾ ਹਰਿਆਣਾ ਨੂੰ ਨਿਰਾਸ਼ ਨਹੀਂ ਕਰੇਗਾ। ਉਹ ਅੱਜ ਇਥੇ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੇ ਮੁੱਦੇ ਸਬੰਧੀ ਪੁੁੱਛੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਦਿਆਂ ਉਨ੍ਹਾਂ ਕਿਹਾ ਕਿ ਅੱਜ ਇਸ ਦਾ ਉਤਰ ਦੇਣ ਲਈ ਉਚਿਤ ਸਮਾਂ ਨਹੀਂ ਹੈ। ਉਨ੍ਹਾਂ ਨੇ ਇਥੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ।

Advertisement

ਪੰਜਾਬ ਤੇ ਹਰਿਆਣਾ ਸਕੇ ਭਰਾ: ਸੈਣੀ

ਭੋਗਪੁਰ (ਬਲਵਿੰਦਰ ਸਿੰਘ ਭੰਗੂ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡੇਰਾ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਅਤੇ ਸੁਆਮੀ ਮੋਹਨ ਦਾਸ ਆਸ਼ਰਮ ਵਿੱਚ ਪਹੁੰਚ ਕੇ ਮਾਤਾ ਸੋਮਾ ਦੇਵੀ ਪਾਸੋਂ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਕੇ ਭਰਾਵਾਂ ਵਰਗਾ ਹੈ। ਦੋਵੇਂ ਰਾਜ ਆਰਥਿਕ ਸਾਧਨਾਂ ਨਾਲ ਭਰਪੂਰ ਹਨ, ਜਿਨ੍ਹਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਕੇ ਅਤੇ ਆਪਸੀ ਸਹਿਯੋਗ ਨਾਲ ਸਰਬਪੱਖੀ ਵਿਕਾਸ ਦਾ ਮੁੱਢ ਬੰਨ੍ਹਿਆ ਜਾ ਸਕਦਾ ਹੈ। ਇਸ ਨਾਲ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਨੌਜਵਾਨ ਪੀੜ੍ਹੀ ਦੀ ਵਿਦੇਸ਼ਾਂ ਵੱਲ ਜਾਣ ਦੀ ਰੁਚੀ ਘਟੇਗੀ।

Advertisement
Advertisement
Advertisement