ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਤਿਵਾੜੀ ਦੇ ਚੋਣ ਪ੍ਰਚਾਰ ਨੂੰ ਦਿੱਤਾ ਹੁਲਾਰਾ

08:23 AM May 09, 2024 IST
ਮਨੀਸ਼ ਤਿਵਾੜੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜੀਵ ਸ਼ੁਕਲਾ ਤੇ ਹੋਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਈ
ਚੰਡੀਗੜ੍ਹ ਵਿੱਚ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਚੰਡੀਗੜ੍ਹ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਚੰਡੀਗੜ੍ਹ ਪਹੁੰਚੇ। ਉਨ੍ਹਾਂ ਨੇ ਸੈਕਟਰ-27 ਵਿੱਚ ਯੂਥ ਕਾਂਗਰਸ ਵੱਲੋਂ ਕਰਵਾਏ ਸਮਾਗਮ ਵਿੱਚ ਹਿੱਸਾ ਲਿਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਦੇਸ਼ ਵਿੱਚ ਭਾਜਪਾ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰੀ ਤੇ ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅਜਿਹੇ ਹਾਲਾਤ ਵਿੱਚ ਸਿਰਫ਼ ਕਾਂਗਰਸ ਪਾਰਟੀ ਹੀ ਲੋਕਾਂ ਨੂੰ ਬਚਾ ਸਕਦੀ ਹੈ। ਇਸ ਲਈ ‘ਇੰਡੀਆ’ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਕੀਤਾ ਜਾਵੇ।
ਸ੍ਰੀ ਸੁੱਖੂ ਨੇ ਸ਼ਹਿਰ ਵਾਸੀਆਂ ਨੂੰ ਤਿਵਾੜੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪਹਿਲਾਂ ਹੀ ਸ਼ਾਨਦਾਰ ਸੰਸਦ ਮੈਂਬਰ ਤੇ ਸਫਲ ਕੇਂਦਰੀ ਮੰਤਰੀ ਸਾਬਤ ਹੋ ਚੁੱਕੇ ਹਨ। ਉਨ੍ਹਾਂ ਐੱਨਐੱਸਯੂਆਈ ਤੇ ਯੂਥ ਕਾਂਗਰਸ ਦੇ ਦਿਨਾਂ ਦੌਰਾਨ ਦੀਆਂ ਤਿਵਾੜੀ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉਨ੍ਹਾਂ ਨੇ ਤਿਵਾੜੀ ਨੂੰ ਹਮੇਸ਼ਾ ਇਮਾਨਦਾਰ, ਵਚਨਬੱਧ ਅਤੇ ਮਿਹਨਤੀ ਵਿਅਕਤੀ ਵਜੋਂ ਪਾਇਆ ਹੈ।
ਇਸ ਦੌਰਾਨ ਰਾਜੀਵ ਸ਼ੁਕਲਾ ਨੇ ਕਿਹਾ ਕਿ ਚੰਡੀਗੜ੍ਹ ਨੂੰ ਅਜਿਹਾ ਨੁਮਾਇੰਦਾ ਮਿਲੇਗਾ, ਜਿਸ ਦਾ ਕੌਮੀ ਪੱਧਰ ਦਾ ਕੱਦ ਹੋਵੇ ਅਤੇ ਦੇਸ਼ ਭਰ ਵਿੱਚ ਜਾਣਿਆ ਜਾਂਦਾ ਹੋਵੇ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਚੰਡੀਗੜ੍ਹ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਲਈ ਤਿਵਾੜੀ ਸਭ ਤੋਂ ਵਧੀਆ ਉਮੀਦਵਾਰ ਹਨ।
ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਭਾਣਾ ਨੇ ਕਿਹਾ ਕਿ ਤਿਵਾੜੀ ਨੇ ਪਾਰਟੀ ਵਰਕਰਾਂ ਵਿੱਚ ਨਵੀਂ ਊਰਜਾ ਭਰੀ ਹੈ ਤੇ ਉਨ੍ਹਾਂ ਦੀ ਜੁਝਾਰੂ ਸ਼ਖ਼ਸੀਅਤ ਕਾਰਨ ਵਰਕਰ ਉਤਸ਼ਾਹਤ ਤੇ ਊਰਜਾਵਾਨ ਮਹਿਸੂਸ ਕਰ ਰਹੇ ਹਨ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਭਰੋਸਾ ਦਿਵਾਇਆ ਕਿ ਤਿਵਾੜੀ ਰਿਕਾਰਡ ਫ਼ਰਕ ਨਾਲ ਚੋਣ ਜਿੱਤਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਲੋਕਾਂ ਵੱਲੋਂ ਮਿਲੇ ਹੁੰਗਾਰੇ ਅਨੁਸਾਰ ਇਸ ਵਾਰ ਕਾਂਗਰਸ ਪਾਰਟੀ ਦੀ ਰਿਕਾਰਡ ਤੋੜ ਜਿੱਤ ਹੋਵੇਗੀ।

Advertisement

Advertisement
Advertisement