ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਸਥਾਨ ਦੇ ਮੁੱਖ ਮੰਤਰੀ ਵੱਲੋਂ ਹੰਸ ਰਾਜ ਹੰਸ ਦੇ ਹੱਕ ’ਚ ਪ੍ਰਚਾਰ

08:54 AM May 26, 2024 IST
ਮਹਿਰਾਜ ਵਿੱਚ ਚੋਣ ਰੈਲੀ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਤੇ ਹੋਰ ਆਗੂ।

ਰਾਜਿੰਦਰ ਸਿੰਘ ਮਰਾਹੜ
ਭਾਈ ਰੂਪਾ, 25 ਮਈ
ਪੰਜਾਬ ਦੀ ਧਰਤੀ ਸਿਰਫ਼ ਫ਼ਸਲਾਂ ਹੀ ਪੈਦਾ ਨਹੀਂ ਕਰਦੀ ਸਗੋਂ ਇਹ ਸੂਰਬੀਰਾਂ ਦੀ ਧਰਤੀ ਵਜੋਂ ਵੀ ਜਾਣੀ ਜਾਂਦੀ ਹੈ ਅਤੇ ਇਥੋਂ ਦੇ ਸੂਰਬੀਰ ਬਾਰਡਰਾਂ ’ਤੇ ਦੇਸ਼ ਦੀ ਸੇਵਾ ਕਰ ਰਹੇ ਹਨ। ਇਹ ਪ੍ਰਗਟਾਵਾ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਅੱਜ ਪਿੰਡ ਮਹਿਰਾਜ ਵਿੱਚ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ, ਜੋ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ ਤੇ ਸਮੁੱਚੇ ਦੇਸ਼ ਦਾ ਵਿਕਾਸ ਹੀ ਭਾਜਪਾ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਵਿੱਚੋਂ ਗਰੀਬੀ ਖ਼ਤਮ ਕਰਨ ਦਾ ਨਾਅਰਾ ਦੇ ਕੇ ਲੰਬਾ ਸਮਾਂ ਵੋਟਾਂ ਹੀ ਵਟੋਰੀਆਂ ਹਨ ਪਰ ਭਾਜਪਾ ਨੇ ਨਰਿੰਦਰ ਮੋਦੀ ਦੀ ਅਗਵਾਈ ਹੇਠ 10 ਸਾਲਾਂ ਦੇ ਕਾਰਜਕਾਲ ਦੌਰਾਨ ਗਰੀਬੀ ਨੂੰ ਖ਼ਤਮ ਕਰਨ ਲਈ ਸਾਰਥਕ ਕਦਮ ਚੁੱਕੇ ਹਨ। ਇਸ ਮੌਕੇ ਹੰਸ ਰਾਜ ਹੰਸ ਨੇ ਆਪਣੇ ਕੁਝ ਚਰਚਿਤ ਗੀਤ ਵੀ ਪੇਸ਼ ਕੀਤੇ।

Advertisement

ਕਿਸਾਨਾਂ ਵੱਲੋਂ ਭਾਜਪਾ ਦੀ ਰੈਲੀ ਖ਼ਿਲਾਫ਼ ਪ੍ਰਦਰਸ਼ਨ

ਮਹਿਰਾਜ ਵਿੱਚ ਭਾਜਪਾ ਦੀ ਰੈਲੀ ਦਾ ਵਿਰੋਧ ਕਰਦੇ ਹੋਏ ਕਿਸਾਨ।

ਪਿੰਡ ਮਹਿਰਾਜ ਵਿੱਚ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਤੇ ਹੋਰ ਭਾਜਪਾ ਆਗੂਆਂ ਦੇ ਪਹੁੰਚਣ ਦੀ ਭਿਣਕ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਰੈਲੀ ਦਾ ਵਿਰੋਧ ਕੀਤਾ। ਇਸ ਮੌਕੇ ਵੱਡੀ ਗਿਣਤੀ ਪੁਲੀਸ ਤਾਇਨਾਤ ਸੀ। ਪੁਲੀਸ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੈਲੀ ਤੋਂ ਦੂਰ ਹੀ ਰੋਕ ਲਿਆ। ਰੋਹ ਵਿੱਚ ਆਏ ਕਿਸਾਨਾਂ ਨੇ ਉਥੇ ਹੀ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ। ਕਿਸਾਨਾਂ ਨੇ ਇਥੋਂ ਹੀ ਭਾਜਪਾ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਇਸ ਮੌਕੇ ਬੀਕੇਯੂ (ਕ੍ਰਾਂਤੀਕਾਰੀ) ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਅਤੇ ਲੋਕ ਸੰਗਰਾਮ ਮੋਰਚਾ ਦੇ ਸੂਬਾ ਪ੍ਰੈਸ ਸਕੱਤਰ ਲੋਕ ਰਾਜ ਮਹਿਰਾਜ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਲਏ ਫੈਸਲੇ ਤਹਿਤ ਪੰਜਾਬ ਭਰ ‘ਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ।

Advertisement
Advertisement
Advertisement