ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਵੱਲੋਂ ਬਾਬੈਨ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਦਾ ਜਾਇਜ਼ਾ

11:59 AM Oct 13, 2024 IST
ਬਾਬੈਨ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 12 ਅਕਤੂਬਰ
ਹਰਿਆਣਾ ਵਿੱਚ ਝੋਨੇ ਦੀ ਖਰੀਦ ਤੇ ਚੁਕਾਈ ਨਾ ਹੋਣ ਕਰਕੇ ਪ੍ਰੇਸ਼ਾਨ ਕਿਸਾਨਾਂ ਤੇ ਵਪਾਰੀਆਂ ਦੀ ਸਮੱਸਿਆ ਦਾ ਹੱਲ ਕਰਨ ਦੀ ਕਮਾਨ ਹੁਣ ਖੁਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਭਾਲੀ ਹੈ। ਉਨ੍ਹਾਂ ਬੀਤੀ ਦੇਰ ਸ਼ਾਮ ਅਧਿਕਾਰੀਆਂ ਨਾਲ ਬਾਬੈਨ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਜਾਣਿਆ ਤੇ ਉਨ੍ਹਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ। ਉਨ੍ਹਾਂ ਕਿਸਾਨਾਂ, ਵਪਾਰੀਆਂ ਤੋਂ ਮੰਡੀ ਵਿੱਚ ਝੋਨੇ ਦੀ ਖਰੀਦ ,ਬਾਰਦਾਨਾ, ਚੁਕਾਈ ਤੇ ਸ਼ੈਲਰ ਮਾਲਕਾਂ ਵੱਲੋਂ ਨਮੀ ਦੇ ਨਾਂ ’ਤੇ ਲਾਏ ਜਾ ਰਹੇ ਕੱਟ ਬਾਰੇ ਜਾਣਕਾਰੀ ਹਾਸਲ ਕੀਤੀ। ਉਹ ਪਹਿਲੀ ਵਾਰ ਲਾਡਵਾ ਤੋਂ ਵਿਧਾਇਕ ਬਣਨ ਮਗਰੋਂ ਬਾਬੈਨ ਪੁੱਜੇ। ਇਸ ਮੌਕੇ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ। ਕਿਸਾਨਾਂ ਨੇ ਦੱਸਿਆ ਕਿ ਸ਼ੈਲਰ ਮਾਲਕ ਕਿਸਾਨਾਂ ਦਾ ਸ਼ੋਸ਼ਣ ਕਰਨ ਦੇ ਉਦੇਸ਼ ਨਾਲ ਉਨ੍ਹਾਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਮੰਡੀ ਵਿੱਚ ਉਨ੍ਹਾਂ ਦੇ ਝੋਨੇ ਦੀ ਭਰਾਈ ਨਹੀਂ ਹੋ ਰਹੀ, 17 ਫ਼ੀਸਦ ਨਮੀ ਵਾਲੇ ਝੋਨੇ ’ਤੇ ਵੀ ਸ਼ੈਲਰ ਮਾਲਕ 200 ਰੁਪਏ ਪ੍ਰਤੀ ਕੁਇੰਟਲ ਦਾ ਨਾਜਾਇਜ਼ ਕੱਟ ਲਾ ਰਹੇ ਹਨ । ਕਿਸਾਨਾਂ ਨੇ ਕਿਹਾ ਝੋਨੇ ਨਾਲ ਸਾਰੀ ਮੰਡੀ ਭਰੀ ਪਈ ਹੈ ਤੇ ਮੰਡੀ ਵਿੱਚ ਥਾਂ ਨਾ ਮਿਲਣ ਕਰਕੇ ਉਨ੍ਹਾਂ ਦੇ ਖੇਤਾਂ ਵਿੱਚ ਖੜ੍ਹਾ ਝੋਨਾ ਹੁਣ ਖਰਾਬ ਹੋਣ ਲੱਗ ਪਿਆ ਹੈ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਇਸ ਸਾਲ ਪਹਿਲੀ ਵਾਰ ਉਨ੍ਹਾਂ ਨੂੰ ਝੋਨੇ ਦੀ ਫਸਲ ਵਿੱਚ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।
ਸ਼ੈਲਰ ਮਾਲਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਵਧੇਰੀਆਂ ਮੰਗਾਂ ਨੂੰ ਮੰਨ ਲਿਆ ਗਿਆ ਤੇ ਬਾਕੀਆਂ ਦਾ ਹੱਲ ਜਲਦੀ ਕਰ ਦਿੱਤਾ ਜਾਏਗਾ। ਇਸ ਮੌਕੇ ਸਾਬਕਾ ਮੰਤਰੀ ਸੁਭਾਸ਼ ਸੁਧਾ, ਭਾਜਪਾ ਨੇਤਾ ਜੈ ਭਗਵਾਨ ਸ਼ਰਮਾ ਡੀਡੀ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸਾਬਕਾ ਚੇਅਰਮੈਨ ਧਰਮਬੀਰ ਮਿਰਜਾਪੁਰ, ਨੈਬ ਸਿੰਘ ਪਟਾਕ ਮਾਜਰਾ, ਜਸਵਿੰਦਰ ਜੱਸੀ, ਮੰਡੀ ਪ੍ਰਧਾਨ ਜਗਦੀਸ਼ ਢੀਂਗੜਾ, ਕੌਸ਼ਲ ਸੈਣੀ, ਡਿੰਪਲ ਸੈਣੀ, ਵਿਸ਼ਵ ਜੀਤ ਬਿੰਦਲ, ਸਰਪੰਚ ਸੰਜੀਵ ਸਿੰਗਲਾ ਮੌਜੂਦ ਸਨ।

Advertisement

ਤੰਗ ਕਰਨ ਵਾਲੇ ਸ਼ੈਲਰ ਮਾਲਕ ਦੀ ਸ਼ਿਕਾਇਤ ਡੀਸੀ ਨੂੰ ਕਰਨ ਦੀ ਹਦਾਇਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਅਤੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਝੋਨੇ ਦਾ ਇਕ ਇਕ ਦਾਣਾ ਐੱਮਐੱਸਪੀ ’ਤੇ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਸ਼ੈਲਰ ਮਾਲਕ ਨਾਜਾਇਜ਼ ਕੱਟ ਲਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਉਨ੍ਹਾਂ ਦੀ ਸ਼ਿਕਾਇਤ ਤੁਰੰਤ ਡਿਪਟੀ ਕਮਿਸ਼ਨਰ ਨੂੰ ਕੀਤੀ ਜਾਵੇ ਤਾਂ ਜੋ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ 17 ਫ਼ੀਸਦ ਤਕ ਨਮੀ ਵਾਲਾ ਝੋਨਾ ਖਰੀਦਣ ਵਿੱਚ ਕੋਈ ਕੁਤਾਹੀ ਨਾ ਵਰਤਣ। ਜੋ ਅਧਿਕਾਰੀ ਜਾਣ-ਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement
Advertisement