ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ਦਾ ਜਾਇਜ਼ਾ ਲਿਆ

07:45 AM Jul 11, 2023 IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਹਡ਼੍ਹ ਪ੍ਰਭਾਵਿਤ ਖੇਤਰ ’ਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਪੀਟੀਆਈ

* ਮੁਹਾਲੀ ਤੇ ਖਰੜ ਦੇ ਲੋਕਾਂ ਤੋਂ ਹਾਲਾਤ ਬਾਰੇ ਜਾਣਕਾਰੀ ਲਈ

* ਮੁੱਖ ਮੰਤਰੀ ਨੇ ਮੀਂਹ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਾਉਣ ਦਾ ਐਲਾਨ ਕੀਤਾ

ਦਰਸ਼ਨ ਸਿੰਘ ਸੋਢੀ/ਸ਼ਸ਼ੀ ਪਾਲ ਜੈਨ
ਮੁਹਾਲੀ/ਖਰੜ, 10 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਸਮੇਤ ਮੀਂਹ ਤੋਂ ਪ੍ਰਭਾਵਿਤ ਹੋਰਨਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਨਿਾਂ ਤੋਂ ਲਗਾਤਾਰ ਪੈ ਰਹੇ ਭਰਵੇਂ ਮੀਂਹ ਕਾਰਨ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਜਿਸ ਕਰਕੇ ਸਥਾਨਕ ਵਸਨੀਕ ਸਹਿਮ ਵਿੱਚ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੀਂਹ ਕਾਰਨ ਪੈਦਾ ਹੋਏ ਹਾਲਾਤ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ ਹੋਰਨਾਂ ਸਮਰੱਥ ਅਧਿਕਾਰੀਆਂ ਤੋਂ ਪਲ-ਪਲ ਦੀ ਖ਼ਬਰ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸੂਬਾ ਸਰਕਾਰ ਹਰ ਕਦਮ ’ਤੇ ਲੋਕਾਂ ਨਾਲ ਖੜ੍ਹੀ ਹੈ ਤੇ ਮੀਂਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਸਾਰੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਸਾਰੇ ਕੰਮ ਛੱਡ ਕੇ ਪੀੜਤਾਂ ਦੀ ਮਦਦ ਲਈ ਪਹੁੰਚਣ।

Advertisement

ਪਟਿਆਲਾ ਵਿੱਚ ਆਪਣੇ ਘਰ ’ਚੋਂ ਮੀਂਹ ਦਾ ਪਾਣੀ ਕੱਢਦੀ ਹੋਈ ਔਰਤ। -ਫੋਟੋ: ਏਐੱਨਆਈ

ਮੁੱਖ ਮੰਤਰੀ ਨੇ ਇਸ ਮਗਰੋਂ ਖਰੜ ਹਲਕੇ ਦਾ ਵੀ ਦੌਰਾ ਕੀਤਾ ਤੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਅੱਜ ਪਹਾੜਾਂ ’ਚ ਪੈ ਰਿਹਾ ਮੀਂਹ ਹੀ ਪੰਜਾਬ ਵਿੱਚ ਪਹੁੰਚਿਆ ਹੈ ਤੇ ਛੇਤੀ ਹੀ ਇਸ ਨੂੰ ਚੈਨਲਾਈਜ਼ ਕਰਕੇ ਸਮੱਸਿਆ ਹੱਲ ਕੀਤੀ ਜਾਵੇਗੀ। ਇਸ ਦੌਰਾਨ ਨਿਰਵਾਣਾ ਗਰੀਨ ਦੇ ਵਸਨੀਕਾਂ ਨੇ ਇਲਾਕੇ ਵਿੱਚ ਪਾਣੀ ਜਮ੍ਹਾਂ ਹੋਣ ਦੀ ਸਮੱਸਿਆ ਮੁੱਖ ਮੰਤਰੀ ਨਾਲ ਸਾਂਝੀ ਕੀਤੀ, ਜਿਸ ਮਗਰੋਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਹਦਾਇਤ ਕੀਤੀ ਕਿ ਮੀਂਹ ਰੁਕਣ ਮਗਰੋਂ ਇਸ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇ। ਉਨ੍ਹਾਂ ਮੀਂਹ ਦੇ ਪਾਣੀ ਨੂੰ ਧਰਤੀ ਹੇਠ ਰਿਚਾਰਜ ਕਰਨ ਦੀ ਸੰਭਾਵਨਾ ਦੇਖਣ ਲਈ ਵੀ ਕਿਹਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਸੰਕਟ ਦੀ ਘੜੀ ਵਿੱਚ ਸਰਕਾਰ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਤ ਨਾਲ ਨਜਿੱਠਣ ਲਈ ਐੱਨਡੀਆਰਐਫ਼ ਦੀ ਮਦਦ ਲਈ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਫਿਲਹਾਲ ਸੈਨਾ ਬੁਲਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਹਿਸ਼ਤ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸਮੇਤ ਪਹਾੜੀ ਇਲਾਕਿਆਂ ਅਤੇ ਚੰਡੀਗੜ੍ਹ ਤੋਂ ਆ ਰਿਹਾ ਪਾਣੀ ਮੁਹਾਲੀ ਸਮੇਤ ਹੋਰਨਾਂ ਇਲਾਕਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ।

Advertisement
Advertisement
Tags :
ਇਲਾਕਿਆਂਸਥਿਤੀਹੜ੍ਹਜਾਇਜ਼ਾਪ੍ਰਭਾਵਿਤਮੰਤਰੀਮੁੱਖਵਿੱਚ
Advertisement