ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੇ ਮੁਤਵਾਜ਼ੀ ਜਥੇਦਾਰ ਨੂੰ ਸਪਸ਼ਟੀਕਰਨ ਭੇਜਿਆ

08:28 AM Jul 20, 2023 IST
ਅੰਮ੍ਰਿਤਸਰ ’ਚ ਧਿਆਨ ਸਿੰਘ ਮੰਡ ਨੂੰ ਮੁੱਖ ਮੰਤਰੀ ਦਾ ਪੱਤਰ ਸੌਂਪਦੇ ਹੋਏ ‘ਆਪ’ ਦੇ ਵਿਧਾਇਕ। -ਫੋਟੋ: ਵਿਸ਼ਾਲ ਕੁਮਾਰ

ਦੋ ਵਿਧਾਇਕ ਲੈ ਕੇ ਆਏ ਮੁੱਖ ਮੰਤਰੀ ਦਾ ਪੱਤਰ; ਚਰਚਾ ਮਗਰੋਂ ਹੋਵੇਗੀ ਅਗਲੀ ਕਾਰਵਾਈ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਜੁਲਾਈ
ਗੁਰਬਾਣੀ ਸੋਧ ਬਿੱਲ ਰਾਹੀਂ ਸਿੱਖ ਧਰਮ ਵਿੱਚ ਦਖ਼ਲਅੰਦਾਜ਼ੀ ਦੇ ਮਾਮਲੇ ਸਬੰਧੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦੋ ਨੁਮਾਇੰਦਿਆਂ ਦੇ ਰਾਹੀਂ ਆਪਣਾ ਸਪਸ਼ਟੀਕਰਨ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਭੇਜਿਆ ਹੈ। ਸ੍ਰੀ ਮਾਨ ਨੂੰ ਸਪਸ਼ਟੀਕਰਨ ਦੇਣ ਵਾਸਤੇ ਮੁਤਵਾਜ਼ੀ ਜੱਥੇਦਾਰ ਵੱਲੋਂ ਅੱਜ ਤੀਜੀ ਵਾਰ ਸ੍ਰੀ ਅਕਾਲ ਤਖ਼ਤ ’ਤੇ ਸੱਦਿਆ ਗਿਆ ਸੀ ਅਤੇ ਅੱਜ ਸਪਸ਼ਟੀਕਰਨ ਦੇਣ ਦਾ ਆਖਰੀ ਮੌਕਾ ਸੀ। ਮੁੱਖ ਮੰਤਰੀ ਵਲੋਂ ਸਪਸ਼ਟੀਕਰਨ ਭੇਜਣ ਦੇ ਫੈਸਲੇ ਨਾਲ ਅਸਿੱਧੇ ਰੂਪ ਵਿੱਚ ਮੁਤਵਾਜ਼ੀ ਜਥੇਦਾਰ ਨੂੰ ਸਰਕਾਰ ਵਲੋਂ ਬਤੌਰ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵਜੋਂ ਮਾਨਤਾ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਵੱਲੋਂ ਭੇਜਿਆ ਗਿਆ ਇਹ ਸਪਸ਼ਟੀਕਰਨ ਇੱਕ ਪੱਤਰ ਦੇ ਰੂਪ ਵਿੱਚ ਹੈ, ਜੋ ਲਿਫਾਫੇ ਵਿੱਚ ਬੰਦ ਸੀ। ਇਸ ਪੱਤਰ ਨੂੰ ਲੈ ਕੇ ਦੋ ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਰਵਣ ਸਿੰਘ ਧੁੰਨ ਇੱਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰ ਦੇ ਬਾਹਰ ਪੁੱਜੇ ਸਨ। ਉਨ੍ਹਾਂ ਵੱਲੋਂ ਮੁੱਖ ਮੰਤਰੀ ਦੁਆਰਾ ਭੇਜਿਆ ਗਿਆ ਇਹ ਪੱਤਰ ਭਾਈ ਮੰਡ ਨੂੰ ਸੌਂਪ ਦਿੱਤਾ ਗਿਆ। ਮੁੱਖ ਮੰਤਰੀ ਵੱਲੋਂ ਭੇਜਿਆ ਗਿਆ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਭਾਈ ਮੰਡ ਨੇ ਦੱਸਿਆ ਕਿ ਉਹ ਇਸ ਮਾਮਲੇ ਵਿੱਚ ਆਪਣੇ ਬਾਕੀ 4 ਸਾਥੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ। ਪੰਚ ਪ੍ਰਧਾਨੀ ਪ੍ਰਥਾ ਮੁਤਾਬਕ ਇਸ ਸਪਸ਼ਟੀਕਰਨ ’ਤੇ ਵਿਚਾਰ ਕੀਤਾ ਜਾਵੇਗਾ ਅਤੇ ਵਿਚਾਰਨ ਮਗਰੋਂ ਇਸ ਸਬੰਧੀ ਅਗਲਾ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਦੇ ਦੋਸ਼ ਹੇਠ ਆਪਣਾ ਸਪਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਤੇ ਤਲਬ ਕੀਤਾ ਗਿਆ ਸੀ। ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਵਾਸਤੇ ਤਿੰਨ ਮੌਕੇ ਦਿੱਤੇ ਗਏ ਹਨ।
ਅੱਜ ਤੀਜੇ ਮੌਕੇ ਸਮੇਂ ਉਨ੍ਹਾਂ ਨੇ ਆਪਣੇ ਦੋ ਨੁਮਾਇੰਦਿਆਂ ਦੇ ਰਾਹੀਂ ਆਪਣਾ ਸਪਸ਼ਟੀਕਰਨ ਭੇਜਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਰਕਾਰਾਂ ਨੂੰ ਦਖ਼ਲਅੰਦਾਜ਼ੀ ਕਰਨ ਦਾ ਕੋਈ ਹੱਕ ਨਹੀਂ ਹੈ। ਮੁੱਖ ਮੰਤਰੀ ਦਾ ਪੱਤਰ ਲੈ ਕੇ ਆਏ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਭਾਈ ਮੰਡ ਦੇ ਨਾਂ ’ਤੇ ਇਹ ਪੱਤਰ ਭੇਜਿਆ ਗਿਆ ਹੈ, ਜੋ ਉਨ੍ਹਾਂ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹਨ। ਇਸ ਮੌਕੇ ਮੁੱਤਵਾਜ਼ੀ ਜਥੇਦਾਰ ਦੇ ਨਾਲ ਸਿੱਖ ਆਗੂ ਜਰਨੈਲ ਸਿੰਘ ਸਖੀਰਾ , ਸਤਨਾਮ ਸਿੰਘ ਮਨਾਵਾਂ, ਹਰਬੀਰ ਸਿੰਘ ਸੰਧੂ ਤੇ ਹੋਰ ਹਾਜ਼ਰ ਸਨ।

Advertisement

Advertisement
Tags :
ਸਪਸ਼ਟੀਕਰਨ:ਜਥੇਦਾਰਭੇਜਿਆਮੰਤਰੀਮੁੱਖਮੁਤਵਾਜ਼ੀ
Advertisement