ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੇ ਫਰੀਦਕੋਟ ਹਲਕੇ ਦੀ ਟੀਮ ਦੀ ਪਿੱਠ ਥਾਪੜੀ

07:33 AM Jun 10, 2024 IST
ਵਿਧਾਇਕ ਗੁਰਦਿੱਤ ਸਿੰਘ ਸੇਖੋਂ।

ਜਸਵੰਤ ਜੱਸ
ਫਰੀਦਕੋਟ, 9 ਜੂਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਲੋਕ ਸਭਾ ਹਲਕੇ ਦੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ। ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਫਰੀਦਕੋਟ ਅਤੇ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਜਿੱਤੇ ਹਨ ਜਿਸ ਲਈ ਮੁੱਖ ਮੰਤਰੀ ਨੇ ਇਨ੍ਹਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਸ਼ਾਬਾਸ਼ ਦਿੱਤੀ। ਫਰੀਦਕੋਟ ਵਿੱਚ ਪੰਜਕੋਣਾਂ ਮੁਕਾਬਲਾ ਹੋਣ ਦੇ ਬਾਵਜੂਦ ਫਰੀਦਕੋਟ ਤੋਂ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ 3 ਲੱਖ ਵੋਟ ਹਾਸਲ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ, ਚੇਅਰਮੈਨਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਆਗੂਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸਮੁੱਚੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਚਲਾਇਆ ਜਾਵੇਗਾ ਅਤੇ ਸਰਕਾਰ ਨੂੰ ਹਰ ਮੁਹਾਜ਼ ‘ਤੇ ਜਵਾਬ ਦੇਹ ਬਣਾਉਣ ਲਈ ਚਾਰਾਜੋਈ ਕੀਤੀ ਜਾਵੇਗੀ। ਇਸੇ ਦਰਮਿਆਨ ਨਤੀਜਿਆਂ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ਉੱਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਪੋਸਟਾਂ ਪਾਉਣ ਵਾਲੇ ਪਾਰਟੀ ਆਗੂ ਇੱਕਦਮ ਸ਼ਾਂਤ ਹੋ ਗਏ ਹਨ। ਸੋਸ਼ਲ ਮੀਡੀਆ ਉੱਪਰ ਪਾਈਆਂ ਗਈਆਂ ਪੋਸਟਾਂ ਵਿੱਚ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹੁਣ ਦੀ ਗੱਲ ਚੱਲੀ ਸੀ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਸਮੁੱਚਾ ਲੋਕ ਸਭਾ ਹਲਕਾ ਫਰੀਦਕੋਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰਾਂ ਦੀ ਹਾਰ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਰਕੇ ਨਹੀਂ ਬਲਕਿ ਪੰਜਕੋਣਾ ਮੁਕਾਬਲਾ ਅਤੇ ਜਜ਼ਬਾਤੀ ਵੋਟਾਂ ਦੀ ਹਨੇਰੀ ਕਾਰਨ ਉਹਨ੍ਹਾਂ ਦੇ ਉਮੀਦਵਾਰਾਂ ਨੂੰ ਹਾਰ ਦੇਖਣੀ ਪਈ ਹੈ ਜਦੋਂਕਿ ਆਮ ਆਦਮੀ ਪਾਰਟੀ 26 ਫੀਸਦੀ ਵੋਟ ਲੈ ਕੇ ਪੰਜਾਬ ਵਿੱਚ ਸਭ ਤੋਂ ਵੱਡੀ ਸਿਆਸੀ ਪਾਰਟੀ ਸਾਬਤ ਹੋਈ ਹੈ। ਆਮ ਆਦਮੀ ਪਾਰਟੀ ਦੇ ਆਗੂ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਹਨ ਉਹਨਾਂ ਨੂੰ ਹਰ ਹਾਲਤ ਵਿੱਚ ਲਾਗੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਮਾਜ ਭਲਾਈ ਦੀਆਂ ਸਕੀਮਾਂ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾਵੇਗਾ।

Advertisement

Advertisement
Advertisement