ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਅੱਜ ਕਰਨਗੇ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ

06:32 AM Nov 30, 2024 IST
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦਿੜ੍ਹਬਾ ਦੇ ਨਵੇਂ ਕੰਪਲੈਕਸ ਦਾ ਜਾਇਜ਼ਾ ਲੈਂਦੇ ਹੋਏ।

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 29 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 30 ਨਵੰਬਰ ਨੂੰ ਦਿੜ੍ਹਬਾ ਵਿੱਚ ਨਵੇਂ ਬਣੇ ਅਤਿ-ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦਾ ਰਸਮੀ ਉਦਘਾਟਨ ਕਰਨਗੇ। ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਕੰਪਲੈਕਸ ਵਿੱਚ ਐੱਸਡੀਐੱਮ ਦਫ਼ਤਰ, ਡੀਐੱਸਪੀ ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀਡੀਪੀਓ ਦਫ਼ਤਰ ਬਣਾਏ ਗਏ ਹਨ ਤਾਂ ਕਿ ਸਬ ਡਵੀਜ਼ਨ ਦਿੜ੍ਹਬਾ ਦੇ ਨਿਵਾਸੀਆਂ ਨੂੰ ਸਾਰੀਆਂ ਪ੍ਰਸ਼ਾਸਨਿਕ ਤੇ ਪੁਲੀਸ ਸੇਵਾਵਾਂ ਇੱਕੋ ਛੱਤ ਥੱਲੇ ਦਿੱਤੀਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬ ਡਵੀਜ਼ਨਲ ਕੰਪਲੈਕਸ ਦੇ ਉਦਘਾਟਨੀ ਸਮਾਰੋਹ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਦਿੜਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਮੌਜੂਦ ਹੋਣਗੇ ਜਿਨ੍ਹਾਂ ਦੀ ਨਿਗਰਾਨੀ ਹੇਠ ਇਸ ਸਬ ਡਵੀਜ਼ਨਲ ਕੰਪਲੈਕਸ ਦੀ ਸਮੁੱਚੀ ਉਸਾਰੀ ਪ੍ਰਕਿਰਿਆ ਬਹੁਤ ਹੀ ਸੀਮਤ ਸਮੇਂ ਅੰਦਰ ਮੁਕੰਮਲ ਹੋ ਸਕੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸਡੀਐਮ ਰਾਜੇਸ਼ ਸ਼ਰਮਾ, ਆਰਟੀਓ ਰਵਿੰਦਰ ਬਾਂਸਲ, ਡੀਐਸਪੀ ਪ੍ਰਿਥਵੀ ਸਿੰਘ ਚਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਗਮ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ।

Advertisement

Advertisement