For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਦੋ ਦਿਨ ਜਲੰਧਰ ਤੋਂ ਚਲਾਉਣਗੇ ਸਰਕਾਰ

07:09 AM Jul 25, 2024 IST
ਮੁੱਖ ਮੰਤਰੀ ਦੋ ਦਿਨ ਜਲੰਧਰ ਤੋਂ ਚਲਾਉਣਗੇ ਸਰਕਾਰ
Advertisement

ਪੱਤਰ ਪ੍ਰੇਰਕ
ਜਲੰਧਰ, 24 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਪੁੱਜੇ ਅਤੇ ਕੀਤੇ ਵਾਅਦੇ ਅਨੁਸਾਰ ਉਹ ਦੋ ਦਿਨ ਇੱਥੋਂ ਹੀ ਕੰਮ ਕਰਨਗੇ। ਮਾਨ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਜਲੰਧਰ ਵਿੱਚ ਦਫ਼ਤਰ ਖੋਲ੍ਹ ਕੇ ਚੋਣਾਂ ਤੋਂ ਬਾਅਦ ਵੀ ਇੱਥੋਂ ਕੰਮ ਕਰਨ ਦਾ ਵਾਅਦਾ ਕੀਤਾ ਸੀ। ਇਸ ਲਈ ਆਪਣਾ ਵਾਅਦਾ ਪੂਰਾ ਕਰਦਿਆਂ ਮਾਨ ਹਫ਼ਤੇ ਵਿੱਚ ਦੋ ਦਿਨ ਜਲੰਧਰ ਤੋਂ ਹੀ ਸਰਕਾਰ ਚਲਾਉਣਗੇ। ਅੱਜ ਪਹਿਲੇ ਦਿਨ ਮੁੱਖ ਮੰਤਰੀ ਨੇ ਜਲੰਧਰ ਵਿੱਚ ‘ਆਪ’ ਵਾਲੰਟੀਅਰਾਂ ਤੇ ਵਰਕਰਾਂ ਨਾਲ ਖਾਣਾ ਖਾਧਾ ਅਤੇ ਉਨ੍ਹਾਂ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੇਲ੍ਹ ਵਿੱਚ ਆਪਣੇ ਵਾਲੰਟੀਅਰਾਂ ਦੀ ਇਸ ਕਾਮਯਾਬੀ ਦਾ ਜਸ਼ਨ ਮਨਾਇਆ।

Advertisement

Advertisement
Author Image

joginder kumar

View all posts

Advertisement
Advertisement
×