ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦਾ 13-0 ਵਾਲਾ ਨਾਅਰਾ ਲੋਕ ਸੱਚ ਕਰ ਕੇ ਦਿਖਾਉਣਗੇ: ਜੀਪੀ

11:35 AM May 27, 2024 IST
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ‘ਆਪ’ ਦੇ ਲੋਕ ਸਭਾ ਉਮੀਦਵਾਰ ਗੁਰਪ੍ਰੀਤ ਜੀਪੀ, ਵਿਧਾਇਕ ਦਿਆਲਪੁਰਾ ਅਤੇ ਹੋਰ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 26 ਮਈ
ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਵਲੋਂ ਅੱਜ ਸ਼ਹਿਰ ਵਿਚ ਚੋਣ ਸਭਾਵਾਂ ਕੀਤੀਆਂ ਗਈਆਂ। ‘ਆਪ’ ਦੇ ਸੀਨੀਅਰ ਆਗੂ ਅਤੇ ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਮੋਹਿਤ ਕੁੰਦਰਾ ਦੀ ਅਗਵਾਈ ਹੇਠ ਹੋਈ ਚੋਣ ਸਭਾ ਵਿਚ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਅਤੇ ਜੀਪੀ ਦੀ ਜਿੱਤ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ। ਸ੍ਰੀ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਾਅਰਾ ਕਿ ਲੋਕ ਸਭਾ ਚੋਣਾਂ ਵਿਚ ‘ਆਪ’ 13-0 ਦੀ ਲੀਡ ਨਾਲ ਜਿੱਤੇਗੀ ਜਿਸ ਨੂੰ ਲੋਕ ਸੱਚ ਕਰਕੇ ਦਿਖਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਿਸ ਕਾਰਨ ਹੁਣ ਲੋਕਾਂ ਦਾ ਝੂਠੀਆਂ ਸਿਆਸੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਤੋਂ ਮੋਹ ਭੰਗ ਹੋ ਗਿਆ ਹੈ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ‘ਆਪ’ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਅਤੇ ਉਹ ਇਤਿਹਾਸਕ ਸ਼ਹਿਰ ਮਾਛੀਵਾੜਾ ਦੇ ਵਿਕਾਸ ਲਈ ਕੋਈ ਕਮੀ ਨਹੀਂ ਆਉਣ ਦੇਣਗੇ। ‘ਆਪ’ ਆਗੂ ਮੋਹਿਤ ਕੁੰਦਰਾ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਦਾ ਪਰਿਵਾਰ ਹੋਰ ਵੱਡਾ ਹੋ ਗਿਆ ਅਤੇ ਉਹ ਜੀਪੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੰਸਦ ਵਿਚ ਭੇਜਣਗੇ। ਇਸ ਮੌਕੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਸਾਬਕਾ ਉਪ ਚੇਅਰਮੈਨ ਸੋਹਣ ਲਾਲ ਸ਼ੇਰਪੁਰੀ, ਜਥੇਦਾਰ ਮਨਮੋਹਨ ਸਿੰਘ ਖੇੜਾ, ਲਾਲਾ ਮੰਗਤ ਰਾਏ, ਕੁਲਦੀਪ ਸਿੰਘ ਉਟਾਲਾਂ, ਡਾ. ਗਗਨ ਕੁੰਦਰਾ, ਡਾ. ਸੁਖਦੇਵ ਮਲਹੋਤਰਾ, ਰਾਜੀਵ ਕੌਸ਼ਲ, ਸੁਖਵਿੰਦਰ ਸਿੰਘ ਗਿੱਲ, ਜਗਮੀਤ ਸਿੰਘ ਮੱਕੜ, ਪ੍ਰਵੀਨ ਮੱਕੜ, ਪ੍ਰਿੰਸ ਮਿੱਠੇਵਾਲ, ਸ਼ਾਮ ਲਾਲ ਕੁੰਦਰਾ, ਸੁਭਾਸ਼ ਨਾਗਪਾਲ, ਸੰਜੀਵ ਰਿੰਕਾ, ਰੌਕੀ ਬਾਂਸਲ ਵੀ ਮੌਜੂਦ ਸਨ।

Advertisement

Advertisement