ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਖੋਖਲੇ ਕਰਾਰ

07:36 AM Jun 30, 2024 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 29 ਜੂਨ
ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵਿਆਂ ਨੂੰ ਖੋਖਲੇ ਕਰਾਰ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਹਰ ਕੰਮ ਨੂੰ ਭੰਡ ਕੇ ਤੇ ਲੋਕਾਂ ਨੂੰ ਵੱਡੇ ਸੁਪਨੇ ਦਿਖਾ ਕੇ ‘ਆਪ’ ਸਰਕਾਰ ਨੇ ਹਰ ਪੱਖ ਤੋਂ ਪੰਜਾਬ ਨੂੰ ਪਿੱਛੇ ਧੱਕਿਆ ਹੈ। ਜਗਰਾਉਂ ਬਚਾਓ ਮੰਚ ਦੇ ਪ੍ਰਧਾਨ ਅਤੇ ਕਾਂਗਰਸੀ ਰਛਪਾਲ ਸਿੰਘ ਚੀਮਾ ਅਤੇ ਸਕੱਤਰ ਪ੍ਰੀਤਮ ਸਿੰਘ ਅਖਾੜਾ ਨੇ ਅੱਜ ਇੱਥੇ ਕਿਹਾ ਕਿ ਤਿੰਨ ਦਿਨ ਪਹਿਲਾਂ ਸਥਾਨਕ ਐੱਸਡੀਐੱਮ ਦਫ਼ਤਰ ਮੂਹਰੇ ਭ੍ਰਿਸ਼ਟਾਚਾਰ ਖ਼ਿਲਾਫ਼ ਧਰਨਾ ਦੇਣ ਵਾਲੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਸੰਘਰਸ਼ ਦੇ ਬਾਵਜੂਦ ਰਿਸ਼ਵਤਖੋਰੀ ਜਿਓਂ ਦੀ ਤਿਓਂ ਜਾਰੀ ਹੈ ਜਦਕਿ ਮੁੱਖ ਮੰਤਰੀ ਹਾਲੇ ਵੀ ਪਤਾ ਨਹੀਂ ਕਿਸ ਗਲਤਫਹਿਮੀ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਚਿੱਟੇ ਦੇ ਨਸ਼ੇ ਨੂੰ ਬੰਦ ਕਰਨ ਦਾ ਦਾਅਵਾ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਗੱਲ ਵੀ ਸੱਚ ਨਹੀਂ ਹੋਈ। ਇਹੋ ਹਾਲ ਸਿਹਤ ਸਹੂਲਤਾਂ ਤੇ ਸਿੱਖਿਆ ਦਾ ਹੈ। ਸਕੂਲਾਂ ’ਚ ਮੁੱਢਲੀਆਂ ਸਹੂਲਤਾਂ ਦੇ ਨਾਲ-ਨਾਲ ਅਧਿਆਪਕਾਂ ਦੀ ਭਾਰੀ ਘਾਟ ਹੈ। ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਵੀ ਅਧਿਆਪਕ ਪੂਰੇ ਨਹੀਂ ਹਨ ਜੋ ਭਾਰੀ ਨਮੋਸ਼ੀ ਦੀ ਗੱਲ ਹੈ।

Advertisement

Advertisement
Advertisement