ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਨ-ਏਡਿਡ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਭਲਕੇ

07:00 AM Sep 13, 2024 IST

ਪੱਤਰ ਪ੍ਰੇਰਕ
ਸ਼ੇਰਪੁਰ, 12 ਸਤੰਬਰ
ਅਨ-ਏਡਿਡ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ 14 ਸਤੰਬਰ ਨੂੰ ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ ਅਤੇ ਸੂਬਾਈ ਆਗੂ ਕਰਨਦੀਪ ਸਿੰਘ ਚੈਰੀ ਨੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਦੌਰਾਨ ਕੀਤਾ। ਆਗੂਆਂ ਨੇ ਦੱਸਿਆ ਕਿ ਸਾਲ 2015 ਵਿੱਚ ਏਡਿਡ ਸਕੂਲਾਂ ਵਿੱਚ ਭਰਤੀ ਖੁੱਲੀ ਤਾਂ ਸਮੇਂ ਦੀ ਸਰਕਾਰ ਨੇ ਕਰਮਚਾਰੀਆਂ ਦੀਆਂ ਤਨਖਾਹਾਂ ਲਈ 70 ਫ਼ੀਸਦੀ ਸਰਕਾਰ ਤੇ 30 ਫ਼ੀਸਦੀ ਕਮੇਟੀਆਂ ਨੂੰ ਹੀਲੇ ਜੁਟਾਉਣ ਲਈ ਕਿਹਾ ਪਰ ਇਹ ਪ੍ਰਕਿਰਿਆ ਸਿਰੇ ਨਹੀਂ ਲੱਗੀ। ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਦੇ 469 ਸਕੂਲਾਂ ਦੇ ਹਜ਼ਾਰਾਂ ਕਰਮਚਾਰੀ 14 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨਗੇ।

Advertisement

Advertisement