ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਦੀ ਪਤਨੀ ਨੇ ਔਰਤਾਂ ਨਾਲ ਪੀਂਘਾਂ ਝੂਟੀਆਂ

08:06 AM Aug 15, 2024 IST
ਟਾਂਡਾ ਵਿੱਚ ਔਰਤਾਂ ਨਾਲ ਪੀਂਘ ਝੂਟਦੀ ਹੋਈ ਡਾ. ਗੁਰਪ੍ਰੀਤ ਕੌਰ।

ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 14 ਅਗਸਤ
ਇਥੇ ਅੱਜ ‘ਤੀਆਂ ਸਾਡੇ ਵਿਹੜੇ-2024’ ਧੂਮਧਾਮ ਨਾਲ ਮਨਾਇਆ ਗਿਆ। ਇੱਥੇ ਵੜੈਚ ਫਾਰਮ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਅਤੇ ਵਿਧਾਇਕ ਜਸਵੀਰ ਸਿੰਘ ਦੀ ਪਤਨੀ ਰਮਨਦੀਪ ਕੌਰ ਗਿੱਲ ਵੀ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਗੀਤਾਂ ਨਾਲ ਕੀਤੀ ਗਈ। ਇਸ ਵਿਚ ਇਲਾਕੇ ਦੀਆਂ ਔਰਤਾਂ ਤੋਂ ਇਲਾਵਾ ਸਕੂਲਾਂ ਅਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਵੱਧ- ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਔਰਤਾਂ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੀਆਂ ਹੋਈਆਂ ਸਨ। ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਨੇ ਇਸ ਦੌਰਾਨ ਸ਼ਮ੍ਹਾ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਨਾਰੀ ਸ਼ਕਤੀ ਦਾ ਪ੍ਰਤੀਕ ਹੈ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹੈ। ਅੰਤ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਾਰੇ ਮਹਿਮਾਨਾਂ ਅਤੇ ਇਲਾਕੇ ਦੀਆਂ ਮਹਿਲਾਵਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਪਤਨੀ ਵਿਭਾ ਸ਼ਰਮਾ, ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਪਤਨੀ ਪ੍ਰਭਜੋਤ ਕੌਰ ਘੁੰਮਣ, ਐੱਸਪੀ ਨਵਨੀਤ ਕੌਰ, ਗੁਰਵਿੰਦਰ ਸਿੰਘ ਪਾਬਲਾ, ਕੇਸ਼ਵ ਸੈਣੀ ਵੀ ਮੌਜੂਦ ਸਨ। ਮੰਚ ਸੰਚਾਲਨ ਨਰਿੰਦਰ ਅਰੋੜਾ ਅਤੇ ਨਵਪ੍ਰੀਤ ਕੌਰ ਨੇ ਕੀਤਾ।
ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੋਗ ਹਾਫ ਵੇਅ ਹੋਮ ਅਤੇ ਸਟੇਟ ਆਫਟਰ ਕੇਅਰ ਹੋਮ ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।
ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਿੱਚ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਗੋਲਡਨ ਗਰੁੱਪ ਦੀ ਪ੍ਰਧਾਨ ਅਨੂ ਮਹਾਜਨ ਅਤੇ ਆਯੂਸ਼ੀ ਮਹਾਜਨ ਮੁੱਖ ਮਹਿਮਾਨ ਵਜੋਂ ਪਹੁੰਚੇ । ਸਮਾਗਮ ਦੌਰਾਨ ਮਿਸ ਤੀਜ ਅਤੇ ਮਿਸ ਪੰਜਾਬਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਬੀ.ਕਾਮ ਦੀ ਵਿਦਿਆਰਥਣ ਪ੍ਰਭਜੋਤ ਨੇ ਮਿਸ ਪੰਜਾਬਣ ਦਾ ਟੈਗ ਜਿੱਤਿਆ।

Advertisement

Advertisement
Advertisement