ਚੋਣ ਕਮਿਸ਼ਨ ਵੱਲੋਂ ਆਂਧਰਾ ਪ੍ਰਦੇਸ਼ ਦਾ ਮੁੱਖ ਸਕੱਤਰ ਤੇ ਡੀਜੀਪੀ ਤਲਬ
06:58 AM May 16, 2024 IST
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ’ਚ ਚੋਣਾਂ ਮਗਰੋਂ ਹਿੰਸਾ ਦਾ ਨੋਟਿਸ ਲੈਂਦਿਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਨਾਕਾਮੀ ’ਤੇ ‘ਨਿੱਜੀ ਤੌਰ ’ਤੇ ਸਪੱਸ਼ਟੀਕਰਨ ਦੇਣ’ ਲਈ ਸੂਬੇ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ 16 ਮਈ ਲਈ ਤਲਬ ਕੀਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਕਮਿਸ਼ਨ ਨੇ ਸੂਬੇ ਸਰਕਾਰ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੀ ਯਾਦ ਦਿਵਾਉਂਦਿਆਂ ਮੁੱਖ ਸਕੱਤਰ ਤੇ ਪੁਲੀਸ ਮੁਖੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ। ਅਧਿਕਾਰੀਆਂ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਗੱਲ ’ਤੇ ਵਾਰ-ਵਾਰ ਜ਼ੋਰ ਦਿੱਤਾ ਹੈ ਕਿ ਲੋਕਤੰਤਰ ’ਚ ਹਿੰਸਾ ਲਈ ਕੋਈ ਥਾਂ ਨਹੀਂ ਹੈ । -ਪੀਟੀਆਈ
Advertisement
Advertisement