For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸਿੰਘ ਸਭਾ ਈਸੜੂ ਦੇ ਬੱਚਿਆਂ ਨੇ ਮਾਰੀਆਂ ਮੱਲਾਂ

10:33 AM May 01, 2024 IST
ਗੁਰਦੁਆਰਾ ਸਿੰਘ ਸਭਾ ਈਸੜੂ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਧਾਰਮਿਕ ਮੁਕਾਬਲੇ ਵਿੱਚੋਂ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਦੇ ਹੋਏ ਨੁਮਾਇੰਦੇ। - ਫੋਟੋ: ਜੱਗੀ
Advertisement

ਪੱਤਰ ਪ੍ਰੇਰਕ
ਪਾਇਲ, 30 ਅਪਰੈਲ
ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਇਕੋਲਾਹਾ ਵਿਖੇ ਕਰਵਾਏ ਗਏ ਧਾਰਮਿਕ ਕੁਇੱਜ਼ ਵਿੱਚ ਗੁਰਦੁਆਰਾ ਸਿੰਘ ਸਭਾ ਈਸੜੂ ਦੇ ਬੱਚਿਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੁਕਾਬਲੇ ਵਿੱਚ 41 ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ ਗੁਰਦੁਆਰਾ ਸਿੰਘ ਸਭਾ ਈਸੜੂ ਦੇ ਬੱਚਿਆਂ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਜਿੱਤ ਪ੍ਰਾਪਤ ਕੀਤੀ। ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਇਕੋਲਾਹਾ ਵੱਲੋਂ ਬੱਚਿਆਂ ਨੂੰ 7100-7100 ਰੁਪਏ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਿੰਘ ਸਭਾ ਈਸੜੂ ਦੇ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਨੇ ਗੁਰਦੁਆਰਾ ਸਿੰਘ ਸਭਾ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦੇ ਮਹਾਨ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕੁਇੱਜ਼ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਤਿੰਨ ਬੱਚਿਆਂ- ਮੰਨਤਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਵੰਸ਼ਿਕਾ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਗੁਰਦੁਆਰਾ ਸਿੰਘ ਸਭਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਅਵਤਾਰ ਸਿੰਘ, ਜਗਪਾਲ ਸਿੰਘ, ਗੁਰਨਾਮ ਸਿੰਘ ਅਤੇ ਰਜਿੰਦਰ ਸਿੰਘ ਹਾਜ਼ਰ ਸਨ। ਉਨ੍ਹਾਂ ਵੱਲੋਂ ਹੈਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

Advertisement

Advertisement
Author Image

Advertisement
Advertisement
×