ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨ ਰਾਈਜ਼ ਸਕੂਲ ਦੇ ਬੱਚਿਆਂ ਵੱਲੋਂ ਬਾਕਸਿੰਗ ’ਚ ਮਾਅਰਕਾ

07:55 AM Sep 12, 2024 IST
ਜੇਤੂ ਖਿਡਾਰਨਾਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ। -ਫੋਟੋ: ਮਰਾਹੜ

ਭਾਈ ਰੂਪਾ: ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਦੌਰਾਨ ਬਾਕਸਿੰਗ ‘ਚ ਪ੍ਰਾਪਤੀਆਂ ਕੀਤੀਆਂ ਹਨ। ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਦੱਸਿਆ ਕਿ ਵਿਦਿਆਰਥਣ ਅਵਨੀਤ ਕੌਰ ਤੇ ਹਰਮਨ ਸਿੰਘ ਨੇ ਬਾਕਸਿੰਗ ‘ਚ ਜ਼ਿਲ੍ਹੇ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦੇ ਤਗਮੇ ਹਾਸਲ ਕੀਤੇ ਹਨ। ਜਦੋਂਕਿ ਅਸ਼ਮੀਤ ਕੌਰ ਤੇ ਰਮਨਦੀਪ ਕੌਰ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਪ੍ਰਿੰਸੀਪਲ ਕੋਹਲੀ ਨੇ ਉਕਤ ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਬਾਕਸਿੰਗ ਕੋਚ ਨਿਰਮਲ ਸਿੰਘ ਭਾਈ ਰੂਪਾ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement