For the best experience, open
https://m.punjabitribuneonline.com
on your mobile browser.
Advertisement

ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

08:00 AM Mar 04, 2024 IST
ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਂਦੇ ਹੋਏ ਸਿਹਤ ਕਾਮੇ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਮਾਰਚ
ਸਿਹਤ ਵਿਭਾਗ ਅਤੇ ਸਹਾਰਾ ਫਾਊਂਡੇਸ਼ਨ ਵੱਲੋਂ ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦਪੁਰਾ ਵਿਖੇ ਪੱਲਸ-ਪੋਲੀਓ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡਾ. ਕਿਰਪਾਲ ਸਿੰਘ ਸਿਵਲ ਸਰਜਨ ਸੰਗਰੂਰ ਵੱਲੋਂ ਕੀਤਾ ਗਿਆ। ਕੈਂਪ ਦੌਰਾਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੋਲੀਓ ਦੀਆਂ ਬੂੰਦਾਂ ਪੂਰੇ ਭਾਰਤ ਵਿੱਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਜਾ ਰਹੀਆਂ ਹਨ ਅਤੇ ਅਗਲੇ ਦੋ ਦਿਨਾਂ ਬਾਅਦ ਸਟਾਫ ਵੱਲੋਂ ਘਰ-ਘਰ ਜਾ ਕੇ ਵੀ ਪਿਲਾਈਆਂ ਜਾਣਗੀਆਂ। ਸਹਾਰਾ ਮੈਡੀਕਲ ਵਿੰਗ ਦੇ ਡਾਇਰੈਕਟਰ ਡਾ.ਦਿਨੇਸ਼ ਗਰੋਵਰ, ਜਨਰਲ ਸਕੱਤਰ ਅਸ਼ੋਕ ਕੁਮਾਰ ਸ਼ਰਮਾ ਅਤੇ ਸਕੱਤਰ ਵਰਿੰਦਰਜੀਤ ਸਿੰਘ ਬਜਾਜ ਨੇ ਦੱਸਿਆ ਕਿ ਸਹਾਰਾ ਫਾਊਂਡੇਸ਼ਨ ਹਮੇਸ਼ਾ ਹੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦੀ ਹੈ।
ਦੇਵੀਗੜ੍ਹ (ਪੱਤਰ ਪ੍ਰੇਰਕ): ਬਲਾਕ ਦੂਧਨਸਾਧਾਂ ਵਿੱਚ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫਸਰ ਡਾ. ਜੈਦੀਪ ਭਾਟੀਆ ਅਤੇ ਸੀਨੀਅਰ ਆਪ ਆਗੂ ਹਰਦੇਵ ਸਿੰਘ ਘੜਾਮ ਨੇ ਦੂਧਨਸਾਧਾਂ ਹਸਪਤਾਲ ਵਿੱਚ ਬੱਚਿਆਂ ਨੂੰ ਦਵਾਈ ਪਿਲਾ ਕੇ ਕੀਤੀ। ਇਸ ਮੌਕੇ ਗੁਰਵਿੰਦਰ ਸਿੰਘ ਬਲਾਕ ਪਸਾਰ ਸਿਖਿਆਕਾਰ ਨੇ ਦੱਸਿਆ ਕਿ ਇਹ ਮੁਹਿੰਮ 3 ਮਾਰਚ ਤੋਂ 5 ਮਾਰਚ ਤੱਕ ਚਲੇਗੀ, ਜਿਸ ਦੌਰਾਨ ਬਲਾਕ ਵਿਚ 19235 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾਏ ਜਾਣ ਦਾ ਟੀਚਾ ਹੈ।
ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਨੈਸ਼ਨਲ ਪੱਲਸ ਪੋਲੀਓ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਰਾਜਪੁਰਾ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਧੀ ਚੰਦ ਦੀ ਅਗਵਾਈ ਹੇਠ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਐੱਸਐੱਮਓ ਡਾ. ਵਿਧੀ ਚੰਦ ਨੇ ਦੱਸਿਆ ਕਿ ਸਿਵਲ ਹਸਪਤਾਲ ਵੱਲੋਂ 3 ਦਿਨਾਂ ਮੁਹਿੰਮ ਲਈ 14 ਹਜ਼ਾਰ 70 ਬੱਚਿਆਂ ਨੂੰ ਕਵਰ ਕਰਨ ਦੀ ਟੀਚਾ ਹੈ ਤੇ ਅੱਜ ਪਹਿਲੇ ਦਿਨ 7420 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।

Advertisement

Advertisement
Author Image

sanam grng

View all posts

Advertisement
Advertisement
×