For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਨੂੰ ਲੀਹ ’ਤੇ ਲਿਆਉਣ ਲਈ ਸਰਕਲ ਪ੍ਰਧਾਨ ਅੱਗੇ ਆਏ

08:54 AM Jun 23, 2024 IST
ਸ਼੍ਰੋਮਣੀ ਅਕਾਲੀ ਦਲ ਨੂੰ ਲੀਹ ’ਤੇ ਲਿਆਉਣ ਲਈ ਸਰਕਲ ਪ੍ਰਧਾਨ ਅੱਗੇ ਆਏ
ਮੀਟਿੰਗ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਜੂਨ
ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਪਾਰਟੀ ਵਿੱਚ ਉਠੀਆਂ ਬਾਗੀ ਸੁਰਾਂ ਸੀਨੀਅਰ ਲੀਡਰਸ਼ਿਪ ਤੋਂ ਹੁੰਦੀਆਂ ਹੋਈਆਂ ਸਰਕਲ ਪ੍ਰਧਾਨਾਂ ਤੱਕ ਆ ਪੁੱਜੀਆਂ ਹਨ। ਜਲੰਧਰ ਜ਼ਿਲ੍ਹੇ ਦੇ ਦਿਹਾਤੀ ਸਰਕਲ ਪ੍ਰਧਾਨਾਂ ਦੀ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਪੰਥਕ ਲੀਹਾਂ ’ਤੇ ਲਿਆਉਣ ਲਈ ਪਹਿਲੀਵਾਰ ਸਰਕਲ ਪ੍ਰਧਾਨਾਂ ਨੇ ਬਾਕਾਇਦਾ 12 ਨੁਕਤਿਆਂ ਵਾਲਾ ਏਜੰਡਾ ਰੱਖਿਆ। ਸਰਕਲ ਪ੍ਰਧਾਨਾਂ ਨੇ ਇੱਕਸੁਰ ਹੁੰਦਿਆਂ ਸੀਨੀਅਰ ਲੀਡਰਸ਼ਿਪ ਨੂੰ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਅਹੁਦਿਆਂ ਤੋਂ ਲਾਂਭੇ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਸੰਜੀਦਗੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ। ਸਰਕਲ ਪ੍ਰਧਾਨਾਂ ਨੇ ਇਹ ਵੀ ਸੱਪਸ਼ਟ ਕੀਤਾ ਕਿ ਅਕਾਲ ਤਖਤ ਸਾਹਿਬ ’ਤੇ ਸੀਨੀਅਰ ਲੀਡਰਸ਼ਿਪ ਵਿਧੀ ਵਿਧਾਨ ਨਾਲ ਮੁਆਫੀ ਮੰਗੇ ਤੇ ਸ਼੍ਰੋਮਣੀ ਅਕਾਲੀ ਦਲ ਨਵੀਂ ਲੀਡਰਸ਼ਿਪ ਦੇ ਹਵਾਲੇ ਕੀਤਾ ਜਾਵੇ। ਕਰਤਾਪੁਰ ਦੇ ਗੁਰਦੁਆਰਾ ਗੰਗਸਰ ਵਿੱਚ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਨਕੋਦਰ ਹਲਕੇ ਦੇ ਉਗੀ ਸਰਕਲ ਦੇ ਪ੍ਰਧਾਨ ਜਥੇਦਾਰ ਲਸ਼ਕਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜਲੰਧਰ ਜ਼ਿਲ੍ਹੇ ਦੇ 28 ਦੇ ਕਰੀਬ ਸਰਕਲ ਪ੍ਰਧਾਨਾਂ ਨੇ ਹਿੱਸਾ ਲਿਆ ਤੇ ਪਾਰਟੀ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਜ਼ਮੀਨੀ ਪੱਧਰ ਦੇ ਅਹੁਦੇਦਾਰਾਂ ਨੇ ਇਕਜੁੱਟਤਾ ਨਾਲ ਕਿਹਾ ਕਿ ਸੀਨੀਅਰ ਲੀਡਰਸ਼ਿਪ ਬਦਲਣ ਅਤੇ ਅਕਾਲ ਤਖਤ ਸਾਹਿਬ ’ਤੇ ਜਾ ਕੇ ਮੁਆਫੀ ਮੰਗਣ ਲਈ ਜ਼ੋਰ ਪਾਇਆ। ਲਸ਼ਕਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਨਿਰਾਸ਼ ਹੋ ਕੇ ਘਰਾਂ ਵਿੱਚ ਬੈਠ ਗਿਆ ਹੈ ਜਾਂ ਫਿਰ ਉਹ ਦੂਜੀਆਂ ਧਿਰਾਂ ਵੱਲ ਦੇਖਣ ਲੱਗ ਪਿਆ ਹੈ।
ਸਰਕਲ ਪ੍ਰਧਾਨਾਂ ਨੇ ਇਕਜੁੱਟਤਾ ਨਾਲ ਇਹ ਵੀ ਕਿਹਾ ਕਿ ਪਾਰਟੀ ਵਿੱਚੋਂ ਜਿਸ ਢੰਗ ਨਾਲ ਲੋਕਤੰਤਰ ਪ੍ਰਣਾਲੀ ਦਾ ਭੋਗ ਪਾਇਆ ਗਿਆ, ਉਸ ਨੇ ਹੀ ਸ਼੍ਰੋਮਣੀ ਅਕਾਲੀ ਦਲ ਦਾ ਭੱਠਾ ਬਿਠਾ ਕੇ ਰੱਖ ਦਿੱਤਾ। ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਬਾਰੇ ਜੋ ਸਟੈਂਡ ਸੀਨੀਅਰ ਅਕਾਲੀ ਆਗੂਆਂ ਦਾ ਰਿਹਾ ਉਸ ਨੇ ਹੇਠਲੇ ਪੱਧਰ ’ਤੇ ਅਕਾਲੀ ਵਰਕਰਾਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ। ਸਰਕਲ ਪ੍ਰਧਾਨਾਂ ਨੇ ਕਿਹਾ ਕਿ ਲੋਕ ਸਭਾ ਦੀਆ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ ਤੋਂ ਹੇਠਲੇ ਪੱਧਰ ਤੱਕ ਪਾਰਟੀ ਵਰਕਰ ਅਤੇ ਸਮੱਰਥਕ ਬੇਹਦ ਚਿੰਤਤ ਹਨ।

Advertisement

Advertisement
Author Image

Advertisement
Advertisement
×