ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਕੌਂਸਲ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਮੰਨੀਆਂ

08:58 AM Oct 26, 2024 IST
ਸਫਾਈ ਕਰਮਚਾਰੀਆਂ ਦੀ ਭੁੱਖ ਹੜਤਾਲ ਕਰਵਾਉਂਦੇ ਹੋਏ ਕੌਂਸਲ ਪ੍ਰਧਾਨ ਸਤੀਸ਼ ਰਾਣਾ।

ਸਰਬਜੀਤ ਸਿੰਘ ਭੱਟੀ
ਲਾਲੜੂ , 25 ਅਕਤੂਬਰ
ਨਗਰ ਕੌਂਸਲ ਲਾਲੜੂ ਦੇ ਦਫ਼ਤਰ ਅੱਗੇ ਕਾਰਜਸਾਧਕ ਅਫਸਰ ਖ਼ਿਲਾਫ਼ ਕਰਮਚਾਰੀਆਂ ਦੀਆਂ ਮੰਗਾਂ ਹੱਲ ਨਾ ਹੋਣ ਕਾਰਨ ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਲਾਲੜੂ ਦੇ ਮੈਂਬਰ ਰਾਮੂ, ਮਨੀਸ਼ ਕੁਮਾਰ, ਹਰਪਾਲ, ਦੀਪ ਚੰਦ, ਅਮਰਨਾਥ ਮੈਂਬਰਾਂ ਵੱਲੋਂ ਕੀਤੀ ਭੁੱਖ ਹੜਤਾਲ ਦੇ 19ਵੇਂ ਦਿਨ ਨਗਰ ਕੌਂਸਲ ਦੇ ਪ੍ਰਧਾਨ ਸਤੀਸ਼ ਰਾਣਾ, ਈਓ ਗੁਰਬਖਸ਼ੀਸ਼ ਸਿੰਘ, ਠੇਕੇਦਾਰ ਅਸ਼ਵਨੀ ਰਾਏ, ਐੱਮਸੀ ਪਵਨ ਕੁਮਾਰ ਵੱਲੋਂ ਰਾਬਤਾ ਕਾਇਮ ਕੀਤਾ ਗਿਆ। ਇਨ੍ਹਾਂ ਨੇ ਆਪਣੇ ਫੈਸਲੇ ਰਾਹੀਂ ਅੱਜ ਭੁੱਖ ਹੜਤਾਲ ਉੱਤੇ ਬੈਠੇ ਕਿਰਤੀਆਂ ਅਤੇ ਹੋਰਨਾਂ ਦੇ ਸਾਹਮਣੇ ਕਿਹਾ ਕਿ ਕਰਮਚਾਰੀਆਂ ਦੀ 20 ਦਿਨਾਂ ਦੀ ਕੱਟੀ ਹੋਈ ਤਨਖਾਹ ਦੋ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਵਰਕਰਾਂ ਦੇ ਨਿਯੁਕਤੀ ਪੱਤਰ ਵੀ ਜਲਦੀ ਹੀ ਜਾਰੀ ਕੀਤੇ ਜਾਣਗੇ ਅਤੇ ਬਲਜਿੰਦਰ ਸਿੰਘ ਦੀ ਡਿਊਟੀ ਦੌਰਾਨ ਹੋਈ ਮੌਤ ਦਾ ਬਣਦਾ ਲਾਭ ਵੀ ਦਿੱਤਾ ਜਾਵੇਗਾ।
ਉਨ੍ਹਾਂ ਭੁੱਖ ਹੜਤਾਲ ਉਤੇ ਬੈਠੇ ਕਰਮਰਚਾਰੀਆਂ ਨੂੰ ਪ੍ਰਧਾਨ ਸਤੀਸ਼ ਰਾਣਾ ਤੇ ਕਾਰਜਸਾਧਕ ਅਫਸਰ ਗੁਰਬਖਸ਼ੀਸ਼ ਸਿੰਘ ਨੇ ਜੂਸ ਪਿਲਾ ਕੇ ਭੁੱਖ ਹੜਤਾਲ ਸਮਾਪਤ ਕਰਵਾਈ ਗਈ।

Advertisement

Advertisement