For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨੇ ਅਸਤੀਫ਼ਾ ਵਾਪਸ ਲਿਆ

08:15 AM May 09, 2024 IST
ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨੇ ਅਸਤੀਫ਼ਾ ਵਾਪਸ ਲਿਆ
ਸ਼ਹਿਰੀ ਪ੍ਰਧਾਨ ਦਾ ਅਹੁਦਾ ਸੰਭਾਲਣ ਮੌਕੇ ਪਾਰਟੀ ਆਗੂਆਂ ਨਾਲ ਹਰਜੀਤ ਭਾਟੀਆ।
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਮਈ
‘ਪੰਜਾਬ ਬਚਾਓ ਯਾਤਰਾ’ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2 ਮਈ ਨੂੰ ਜਦੋਂ ਖੰਨਾ ਵਿੱਚ ਰੋਡ ਸ਼ੋਅ ਕਰਨ ਆਏ ਸਨ ਤਾਂ ਉਸ ਸਮੇਂ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਜੀਤ ਸਿੰਘ ਭਾਟੀਆ ਨੇ ਆਪਣੇ ਇਲਾਕੇ ਵਿਚ ਇਕ ਵੱਡਾ ਇੱਕਠ ਕੀਤਾ, ਜਿੱਥੇ ਸ੍ਰੀ ਬਾਦਲ ਨੇ ਪਹੁੰਚਣਾ ਸੀ ਪਰ ਕਿਸੇ ਕਾਰਨ ਸ੍ਰੀ ਬਾਦਲ ਇਸ ਇੱਕਠ ਵਿਚ ਨਾ ਪੁੱਜੇ ਤਾਂ ਸ੍ਰੀ ਭਾਟੀਆ ਨੇ ਗੁੱਸੇ ਵਿਚ ਆ ਕੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੱਲ੍ਹ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੇ ਸ੍ਰੀ ਭਾਟੀਆ ਨੂੰ ਫੋਨ ’ਤੇ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਸੰਤਾ ਸਿੰਘ ਉਮੈਦਪੂਰੀ, ਯਾਦਵਿੰਦਰ ਸਿੰਘ ਯਾਦੂ ਅਤੇ ਹੋਰ ਲੀਡਰਸ਼ਿਪ ਸ੍ਰੀ ਭਾਟੀਆ ਦੇ ਘਰ ਪੁੱਜੀ ਅਤੇ ਉਨ੍ਹਾਂ ਵੱਲੋਂ ਪਾਰਟੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਭਾਟੀਆ ਨੇ ਲੀਡਰਸ਼ਿਪ ਦੀ ਅਪੀਲ ’ਤੇ ਆਪਣਾ ਅਸਤੀਫਾ ਵਾਪਸ ਲੈ ਲਿਆ ਅਤੇ ਨਾਲ ਹੀ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿਚ ਪ੍ਰਚਾਰ ਆਰੰਭ ਦਿੱਤਾ। ਇਸ ਮੌਕੇ ਐਡਵੋਕੇਟ ਜਤਿੰਦਰ ਸਿੰਘ, ਰਾਜਿੰਦਰ ਸਿੰਘ ਜੀਤ ਅਤੇ ਹੋਰ ਆਗੂ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×