ਸਿਵਲ ਸਰਜਨ ਵੱਲੋਂ ਜ਼ੱਚਾ ਦੀ ਮੌਤ ਦਰ ਘਟਾੳੁਣ ’ਤੇ ਜ਼ੋਰ
ਖੇਤਰੀ ਪ੍ਰਤੀਨਿਧ
ਪਟਿਆਲਾ, 4 ਜੁਲਾਈ
ਗਰਭ ਅਵਸਥਾ, ਜਣੇਪੇ ਦੌਰਾਨ ਜਾਂ ਜਣੇਪੇ ਤੋਂ ਬਾਅਦ 42 ਦਿਨਾਂ ਵਿੱਚ ਮਾਰਚ ਮਹੀਨੇ ਦੌਰਾਨ ਹੋਈਆਂ 3 ਔਰਤਾਂ ਦੀਆਂ ਮੌਤਾਂ ਦੇ ਰੀਵਿਊ ਸਬੰਧੀ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਮੈਟਰਨਲ ਡੈਥ ਰੀਵਿਊ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਕੀਤੀ ਗਈ। ਇਨ੍ਹਾਂ ਵਿੱਚੋਂ ਇਕ ਮੌਤ ਪਟਿਆਲਾ ਜ਼ਿਲ੍ਹੇ ਅਤੇ ਦੋ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਤ ਸਨ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਰੀਵਿਊ ਕਰਨ ਦਾ ਮੁੱਖ ਮਕਸਦ ਮੌਤਾਂ ਦੇ ਕਾਰਨਾਂ ਨੂੰ ਜਾਣਨਾ ਹੈ ਤਾਂ ਜੋ ਉਨ੍ਹਾਂ ਕਾਰਨਾਂ ਨੂੰ ਦੂਰ ਕਰਨ ਲਈ ਨੀਤੀਆਂ ਬਣਾਈਆਂ ਜਾ ਸਕਣ। ਇਸ ਮੌਕੇ ਉਨ੍ਹਾਂ ਸਬੰਧਤ ਸਟਾਫ਼ ਨੂੰ ਗਰਭਵਤੀ ਔਰਤਾਂ ਦੇ ਚਾਰ ਐਂਟੀ ਨੇਟਲ ਚੈਕਅਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸਜੇ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਔਰਤ ਰੋਗਾਂ ਦੇ ਮਾਹਰ ਪ੍ਰੋ. ਡਾ. ਸ਼ੈਲੀ, ਸੀਨੀਅਰ ਰੈਜ਼ੀਡੈਂਟ ਡਾ. ਕੰਗਨ, ਡਾ. ਮਮਤਾ, ਡਾ. ਮਨਦੀਪ ਕੌਰ, ਡਾ. ਮਨਪ੍ਰੀਤ ਕੌਰ, ਡਾ. ਮਨਜੀਤ ਕਮਲ, ਮੋਨਿਕਾ ਸ਼ਰਮਾ ਆਦਿ ਸ਼ਾਮਲ ਹੋਏ।