ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫ਼ਾਈ ਸੇਵਕਾਂ ਨੇ ਗਮਾਡਾ ਦਫ਼ਤਰ ਦੇ ਗੇਟ ਅੱਗੇ ਕੂੜਾ ਸੁੱਟਿਆ

08:39 AM Jun 22, 2024 IST
ਗਮਾਡਾ ਦਫ਼ਤਰ ਦੇ ਬਾਹਰ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਫ਼ਾਈ ਕਰਮਚਾਰੀ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 21 ਜੂਨ
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਬੈਨਰ ਹੇਠ ਸਫ਼ਾਈ ਕਰਮਚਾਰੀਆਂ ਨੇ ਅੱਜ ਗਮਾਡਾ ਦਫ਼ਤਰ ਅੱਗੇ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਆਉਂਦੇ ਦਿਨਾਂ ਵਿੱਚ ਗਮਾਡਾ ਅਤੇ ਨਗਰ ਨਿਗਮ ਭਵਨ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ। ਫੈਡਰੇਸ਼ਨ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਪ੍ਰਧਾਨ ਸੋਭਾ ਰਾਮ, ਜਗਜੀਤ ਸਿੰਘ, ਰਾਜਨ ਚਾਵਰੀਆ, ਅਨਿਲ ਕੁਮਾਰ, ਯਸ਼ਪਾਲ, ਮਨੀਕੰਡਨ, ਸਚਿਨ ਕੁਮਾਰ, ਰਜਿੰਦਰ, ਬ੍ਰਿਜ ਮੋਹਨ, ਰੋਸ਼ਨ ਲਾਲ, ਰਾਜੂ ਸੰਗੇਲਿਆ ਨੇ ਕਿਹਾ ਕਿ ਉਹ ਨੈਸ਼ਨਲ ਗਰੀਨ ਟ੍ਰਿਬਿਊਨਲ ਦਾ ਸਨਮਾਨ ਕਰਦੇ ਹਨ ਪਰ ਮੁਹਾਲੀ ਨਗਰ ਨਿਗਮ ਵੱਲੋਂ ਕੂੜੇ ਦਾ ਬਦਲਵਾਂ ਪ੍ਰਬੰਧ ਨਾ ਕਰ ਕੇ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣਾ ਬੰਦ ਕਰਨਾ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਨੂੰ ਕਾਮਯਾਬ ਕਰਨਾ ਪੂਰੇ ਸ਼ਹਿਰ ਵਾਸੀਆਂ ਦੀ ਜ਼ਿੰਮੇਵਾਰੀ ਹੈ।
ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਗਮਾਡਾ ਵੱਲੋਂ ਐਰੋਸਿਟੀ, ਇਕੋਸਿਟੀ, ਆਈਟੀ ਸਿਟੀ ਦੇ ਕੂੜੇ ਦੇ ਪ੍ਰਬੰਧ ਲਈ ਕੂੜੇਦਾਨ ਨਹੀਂ ਬਣਾਏ ਗਏ ਅਤੇ ਇਨ੍ਹਾਂ ਸੈਕਟਰਾਂ ਦਾ ਕੂੜਾ ਵੀ ਡੰਪਿੰਗ ਗਰਾਊਂਡ ਵਿੱਚ ਸੁੱਟਿਆ ਜਾ ਰਿਹਾ ਸੀ ਪਰ ਹੁਣ ਨਗਰ ਨਿਗਮ ਨੇ ਇੱਥੇ ਕੂੜਾ ਸੁੱਟਣਾ ਬੰਦ ਕਰ ਦਿੱਤਾ ਹੈ ਜਿਸ ਕਾਰਨ ਆਮ ਲੋਕਾਂ ਸਮੇਤ ਸਫ਼ਾਈ ਸੇਵਕਾਂ/ਵੇਸਟ ਕੁਲੈਕਟਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮਸਲੇ ਦਾ ਪੱਕਾ ਹੱਲ ਨਾ ਕੀਤਾ ਗਿਆ ਤੇ ਨਵੇਂ ਸੈਕਟਰਾਂ ਦਾ ਕੂੜਾ ਸੁੱਟਣ ਦਾ ਢੁਕਵਾਂ ਪ੍ਰਬੰਧ ਨਾ ਕੀਤਾ ਗਿਆ ਤਾਂ ਗਮਾਡਾ ਤੇ ਨਗਰ ਨਿਗਮ ਦਫ਼ਤਰ ਦੇ ਬਾਹਰ ਕੂੜਾ ਸੁੱਟ ਕੇ ਘਿਰਾਓ ਕੀਤਾ ਜਾਵੇਗਾ।

Advertisement

ਗਮਾਡਾ ਅਧਿਕਾਰੀਆਂ ਨੇ ਸਮੱਸਿਆ ਹੱਲ ਕਰਨ ਦਾ ਦਿੱਤਾ ਭਰੋਸਾ

ਗਮਾਡਾ ਦੇ ਅਸਟੇਟ ਅਫ਼ਸਰ ਹਰਬੰਸ ਸਿੰਘ ਸਮੇਤ ਹੋਰ ਅਧਿਕਾਰੀ ਧਰਨੇ ਵਿੱਚ ਪਹੁੰਚੇ ਅਤੇ ਸਫ਼ਾਈ ਕਰਮਚਾਰੀਆਂ ਨੂੰ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ। ਗਮਾਡਾ ਅਧਿਕਾਰੀ ਨੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਇਸ ਗੰਭੀਰ ਸਮੱਸਿਆ ਦੇ ਨਿਬੇੜੇ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਮੁਹਾਲੀ ਨਿਗਮ ਦੇ ਕਮਿਸ਼ਨਰ ਨਾਲ ਮੀਟਿੰਗ ਕਰਵਾ ਕੇ ਢੁਕਵਾਂ ਹੱਲ ਕੱਢਿਆ ਜਾਵੇਗਾ। ਇਸ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਧਰਨਾ ਖ਼ਤਮ ਕਰ ਦਿੱਤਾ।

Advertisement
Advertisement