For the best experience, open
https://m.punjabitribuneonline.com
on your mobile browser.
Advertisement

ਪਟਿਆਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਫ਼ਾਈ ਮੁਹਿੰਮ ਜੰਗੀ ਪੱਧਰ ’ਤੇ ਜਾਰੀ

10:54 AM Jul 16, 2023 IST
ਪਟਿਆਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਫ਼ਾਈ ਮੁਹਿੰਮ ਜੰਗੀ ਪੱਧਰ ’ਤੇ ਜਾਰੀ
ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦੇ ਹੋਏ ਹੋਏ ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇਏਪੀ ਸਿਨਹਾ, ਡੀਸੀ ਸਾਕਸ਼ੀ ਸਾਹਨੀ ਤੇ ਹੋਰ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਜੁਲਾਈ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੋਹੇਨੂਰ ਐਨਕਕਲੇਵ ਵਿੱਚ ਹੜ੍ਹਾਂ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਗੁਰਪ੍ਰੀਤ ਸਿੰਘ ਥਿੰਦ ਤੇ ਜੁਆਇੰਟ ਕਮਿਸ਼ਨਰ ਨਮਨ ਮੜਕਣ ਵੀ ਮੌਜੂਦ ਸਨ। ਸੀਵਰੇਜ ਦੇ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ, ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਸਾਰੇ ਇਲਾਕਿਆਂ ਵਿੱਚ ਤੁਰੰਤ ਬੁਨਿਆਦੀ ਸਹੂਲਤਾਂ ਦੀ ਮੁੜ ਬਹਾਲੀ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾਵੇ, ਤਾਂ ਜੋ ਐਨੇ ਦਨਿਾਂ ਤੋਂ ਮੁਸ਼ਕਲ ਵਿੱਚ ਫਸੇ ਲੋਕਾਂ ਨੂੰ ਕੁਝ ਰਾਹਤ ਪਹੁੰਚਾਈ ਜਾ ਸਕੇ।
ਇਸ ਮੌਕੇ ਸਮਾਜ ਸੇਵੀ ਜਥੇਬੰਦੀਆਂ, ਫ਼ੌਜ ਤੇ ਐੱਨ.ਡੀ.ਆਰ.ਐਫ਼ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਸਾਰਿਆਂ ਦੇ ਸਹਿਯੋਗ ਅਤੇ ਲੋਕਾਂ ਵੱਲੋਂ ਦਿਖਾਏ ਲਾ ਮਿਸਾਲ ਹੌਸਲੇ ਸਦਕਾ ਪਟਿਆਲਾ ਫੇਰ ਤੋਂ ਆਪਣੀ ਰਫ਼ਤਾਰ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਸ਼ੂਆਂ ਲਈ ਹਰੇ ਚਾਰੇ, ਰੈੱਡ ਕਰਾਸ ਵੱਲੋਂ ਦਵਾਈਆਂ ਤੇ ਹੋਰ ਰਾਸ਼ਨ, ਡੀਐੱਫਐੱਸਸੀ ਵੱਲੋਂ ਫੂਡ ਪੈਕੇਟ, ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਨਗਰ ਨਿਗਮ ਵੱਲੋਂ ਸ਼ਹਿਰ ਦੇ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ।
ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਮੋਬਾਈਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਦਵਾਈਆਂ ਵੀ ਵੰਡੀਆਂ ਗਈਆਂ।
ਸਿਹਤ ਵਿਭਾਗ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਅੰਗੀਠਾ ਸਾਹਬਿ, ਪੁੱਡਾ ਭਵਨ ਫੇਸ-2, ਨਿਊ ਸਬਜ਼ੀ ਮੰਡੀ, ਸੀ-109 ਫੋਕਲ ਪੁਆਇੰਟ, ਰਾਧਾ ਸੁਆਮੀ ਸਤਸੰਗ ਘਰ ਪਟਿਆਲਾ,ਰਾਧਾ ਕ੍ਰਿਸ਼ਨਨ ਮੰਦਰ, ਅਰਬਨ ਅਸਟੇਟ 2, ਗੋਪਾਲ ਨਗਰ,ਤੇਜ਼ ਬਾਗ ਮਸਜਿਦ ਤੋਂ ਇਲਾਵਾ ਪਿੰਡ ਅਲੀਪੁਰ ਅਰਾਈਆ ਅਤੇ ਦੌਲਤਪੁਰ ਵਿਖੇ ਫਲੱਡ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।

Advertisement

ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਪਟਿਆਲਾ /ਪਾਤੜਾਂ(ਖੇਤਰੀ ਪ੍ਰਤੀਨਿਧ/ ਪੱਤਰ ਪ੍ਰੇਰਕ): ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਨਿਹਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਉਥੇ ਹੀ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਜਿਸ ਦੌਰਾਨ ਉਨ੍ਹਾ ਨੇ ਮੌਜੂਦਾ ਸਮੇਂ ਹੜ੍ਹਾਂ ਦਾ ਪ੍ਰਕੋਪ ਝੱਲ ਰਹੇ ਖੇਤਰਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਹੜ੍ਹਾਂ ਕਾਰਨ ਬੇਘਰ ਹੋਏ ਅਤੇ ਬਾਦਸ਼ਾਪੁਰ ਵਿੱਚ ਰਾਹਤ ਕੈਂਪ ਵਿੱਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਸ਼ੁਰੂਆਤੀ ਦੌਰ ’ਦੇ ਜਿਥੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਤੇ ਘਨੌਰ ਆਦਿ ਖੇਤਰਾਂ ’ਚ ਹੜ੍ਹਾਂ ਵਲੋਂ ਵਧੇਰੇ ਤਬਾਹੀ ਮਚਾਈ ਜਾ ਚੁੱਕੀ ਹੈ, ਉਥੇ ਹੀ ਹੁਣ ਜ਼ਿਲ੍ਹੇ ਦੇ ਸਮਾਣਾ ਤੇ ਪਾਤੜਾਂ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਹੋਇਆ ਹੈ। ਉਧਰ ਭਾਵੇਂ ਕਿ ਜ਼ਿਲ੍ਹੇ ਵਿਚੋਂ ਲੰਘਦੇ ਘੱਗਰ ਤੇ ਹੋਰ ਨਦੀਆਂ ਨਾਲ਼ਿਆਂ ਵਿਚ ਪਾਣੀ ਦਾ ਪੱਧਰ ਕਾਫ਼ੀ ਨੀਵਾਂ ਹੋ ਗਿਆ ਹੈ, ਪਰ ਇਸ ਦੇ ਬਾਵਜੂਦ ਫਸਲਾਂ ’ਚ ਅਜੇ ਵੀ ਪਾਣੀ ਬਰਕਰਾਰ ਹੈ। ਸੜਕਾਂ ’ਤੇ ਪਾਣੀ ਹੋਣ ਅਤੇ ਸੜਕਾਂ ਟੁੱਟਣ ਕਰ ਕੇ ਕਈ ਪਿੰਡਾਂ ਦਾ ਅਜੇ ਵੀ ਸੰਪਰਕ ਟੁੱਟਿਆ ਹੋਇਆ ਹੈ।

ਪਟਿਆਲਾ ਜ਼ਿਲ੍ਹੇ ’ਚ ਇੱੱਕ ਲੱਖ ਏਕੜ ਫ਼ਸਲ ਪ੍ਰਭਾਵਿਤ ਹੋਈ
ਹੜ੍ਹਾਂ ਨੇ ਪਟਿਆਲਾ ਸ਼ਹਿਰ ਦੀਆਂ ਦੋ ਦਰਜਨ ਕਲੋਨੀਆਂ ਸਮੇਤ ਜ਼ਿਲ੍ਹੇ ਦੇ 458 ਪਿੰਡ ਪ੍ਰਭਾਵਿਤ ਕੀਤੇ ਹਨ। ਬਹੁਤੇ ਪਿੰਡਾਂ ਵਿੱਚ ਤਾਂ ਫ਼ਸਲਾਂ ਦੇ ਨਾਲ-ਨਾਲ ਘਰੇਲੂ ਆਬਾਦੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ,ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਾਲਾਂਕਿ ਖੇਤਾਂ ਵਿੱਚ ਖੜ੍ਹੇ ਪਾਣੀ ਕਰ ਕੇ ਅਜੇ ਫ਼ਸਲਾਂ ਦੇ ਖਰਾਬੇ ਦੀ ਰਿਪੋਰਟ ਨਹੀਂ ਹੋ ਸਕੀ, ਪਰੰਤੂ ਇੱਕ ਅੰਦਾਜ਼ੇ ਮੁਤਾਬਕ ਇੱਕ ਲੱਖ ਏਕੜ ਰਕਬਾ ਪ੍ਰਭਾਵਤ ਹੋਇਆ ਹੈ। ਮੀਡੀਆ ਦੇ ਨਾਮ ਜਾਰੀ ਬਿਆਨ ’ਚ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਆਰਮੀ ਤੇ ਐੱਨਡੀਆਰਐਫ ਦੇ ਸਹਿਯੋਗ ਨਾਲ ਪਾਣੀ ਵਿੱਚ ਘਿਰੇ 14291 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹੈ। ਮੁਢਲੀ ਰਿਪੋਰਟ ਮੁਤਾਬਕ ਜ਼ਿਲ੍ਹੇ ’ਚ 6 ਘਰ ਢਹੇ ਹਨ। ਜਦਕਿ 46 ਘਰਾਂ ਨੂੰ ਨੁਕਸਾਨ ਪੁੱਜਾ ਹੈ ਤੇ ਕਈ ਥਾਈਂ ਪਾਲਤੂ ਪਸ਼ੂ ਵੀ ਮਰੇ ਹਨ।

Advertisement
Tags :
Author Image

sukhwinder singh

View all posts

Advertisement
Advertisement
×