For the best experience, open
https://m.punjabitribuneonline.com
on your mobile browser.
Advertisement

ਖੁੱਡੀਆਂ ਤੇ ਕਾਹਨੇਕੇੇ ਦੀ ਬੰਦ ਕਮਰਾ ਮੀਟਿੰਗ ਨੇ ਛੇੜੀ ਚਰਚਾ

10:42 AM Apr 14, 2024 IST
ਖੁੱਡੀਆਂ ਤੇ ਕਾਹਨੇਕੇੇ ਦੀ ਬੰਦ ਕਮਰਾ ਮੀਟਿੰਗ ਨੇ ਛੇੜੀ ਚਰਚਾ
ਮਾਨਸਾ ’ਚ ਗੁਰਮੀਤ ਸਿੰਘ ਖੁੱਡੀਆਂ ਦਾ ਸਨਮਾਨ ਕਰਦੇ ਹੋਏ ਮਿੱਠੂ ਸਿੰਘ ਕਾਹਨੇਕੇ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 13 ਅਪਰੈਲ
ਆਮ ਆਦਮੀ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇੇ ਦੇ ਘਰ ਬੰਦ ਕਮਰਾ ਮੀਟਿੰਗ ਹੋਈ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸ੍ਰੀ ਕਾਹਨੇਕੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਨਾਰਾਜ਼ ਹੋ ਕੇ ਸੁਖਦੇਵ ਸਿੰਘ ਢੀਂਡਸਾ ਦੇ ਧੜੇ ਸੰਯੁਕਤ ਅਕਾਲੀ ਦਲ ਵਿੱਚ ਚਲੇ ਗਏ ਸਨ ਅਤੇ ਉਹ ਬਾਦਲਾਂ ਤੇ ਢੀਂਡਸਿਆਂ ਦੀ ਨਵੀਂ ਪਈ ‘ਜੱਫੀ’ ਤੋਂ ਨਿਰਾਸ਼ ਹੋ ਕੇ ਘਰੇ ਬੈਠ ਗਏ ਸਨ ਜਿਨ੍ਹਾਂ ਨਾਲ ਹੁਣ ਸ੍ਰੀ ਖੁੱਡੀਆਂ ਵੱਲੋਂ ਕੀਤੀ ਗਈ ਅਚਨਚੇਤ ਮੁਲਾਕਾਤ ਨੇ ਰਾਜਸੀ ਖੇਤਰ ਵਿੱਚ ਹਿਲਜੁਲ ਪੈਦਾ ਕਰ ਦਿੱਤੀ ਹੈ।
ਸ੍ਰੀ ਕਾਹਨੇਕੇ ਨਾਲ ਗੁਰਮੀਤ ਖੁੱਡੀਆਂ ਦੀ ਇਸ ਮੁਲਾਕਾਤ ਵੇਲੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ। ਸ੍ਰੀ ਕਾਹਨੇਕੇ ਨੇ ਉਨ੍ਹਾਂ ਦਾ ਘਰ ਆਉਣ ’ਤੇ ਬਾਕਾਇਦਾ ਸਿਰੋਪਾਓ ਪਾ ਕੇ ਮਾਣ-ਸਤਿਕਾਰ ਕੀਤਾ। ਇਸ ਬੰਦ ਕਮਰਾ ਮੁਲਾਕਾਤ ਦੀ ਪੁਸ਼ਟੀ ਕਰਦਿਆਂ ਮਿੱਠੂ ਸਿੰਘ ਕਾਹਨੇਕੇ ਨੇ ਮੰਨਿਆ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਉਨ੍ਹਾਂ ਦੇ ਘਰ ਆਏ ਸਨ ਅਤੇ ਉਨ੍ਹਾਂ ਤੋਂ ਲੋਕ ਸਭਾ ਚੋਣਾਂ ਵਿੱਚ ਮਦਦ ਮੰਗੀ ਸੀ। ਉਨ੍ਹਾਂ ਕਿਹਾ ਕਿ ਉਹ ਭਾਵੇਂ ਕਿ ਆਮ ਆਦਮੀ ਪਾਰਟੀ ਨਾਲ ਖੁੱਲ੍ਹੀਆਂ ਸਟੇਜਾਂ ’ਤੇ ਨਹੀਂ ਚੱਲ ਸਕਣਗੇ ਅਤੇ ਨਾ ਹੀ ਪਾਰਟੀ ’ਚ ਸ਼ਾਮਲ ਹੋਣਗੇ ਪਰ ਉਹ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਦੀ ਲੋਕ ਸਭਾ ਚੋਣਾਂ ਵਿੱਚ ਸਹਾਇਤਾ ਕਰਨ ਲਈ ਆਪਣੇ ਸ਼ੁਭਚਿੰਤਕਾਂ ਨਾਲ ਵਿਚਾਰ-ਵਟਾਂਦਰਾ ਜ਼ਰੂਰ ਕਰਨਗੇ। ਉੱਧਰ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਪਰਮਿੰਦਰ ਸਿੰਘ ਢੀਂਡਸਾ ਦੀ ਥਾਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦੇਣ ਦਾ ਵਿਰੋਧ ਕਰਦਿਆਂ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਇਹ ਬਾਦਲਾਂ ਦਾ ਆਤਮਘਾਤੀ ਹਮਲਾ ਹੈ।

Advertisement

ਮੋਦੀ ਦੀ ਤਾਨਾਸ਼ਾਹੀ ਦਾ ਜਵਾਬ ਲੋਕ ਵੋਟ ਸ਼ਕਤੀ ਨਾਲ ਦੇਣਗੇ: ਖੁੱਡੀਆਂ

ਬਰੇਟਾ (ਪੱਤਰ ਪ੍ਰੇਰਕ): ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਦੇਸ਼ ਵਿੱਚ ਮੋਦੀ ਸਰਕਾਰ ਵੱਲੋਂ ਅਣਐਲਾਨੀ ਐਮਰਜੈਂਸੀ ਲਾਗੂ ਕਰ ਕੇ ਵਿਰੋਧੀ ਲੀਡਰਾਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਇੰਦਰਾ ਗਾਂਧੀ ਦੇ ਐਮਰਜੈਂਸੀ ਵਾਲੇ ਦੌਰ ਦੀ ਯਾਦ ਤਾਜ਼ਾ ਕਰਵਾਈ ਜਾ ਰਹੀ ਹੈ, ਜਿਸ ਦਾ ਜਵਾਬ ਲੋਕ ਚੋਣਾਂ ਸਮੇਂ ਆਪਣੀ ਵੋਟ ਨਾਲ ਇਸ ਤਾਨਾਸ਼ਾਹੀ ਨੂੰ ਖਤਮ ਕਰ ਕੇ ਦੇਣਗੇ। ਉਹ ਇੱਥੇ ‘ਆਪ’ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ 400 ਤੋਂ ਵੱਧ ਸੀਟਾਂ ਲੈਣ ਦੇ ਸੁਫ਼ਨੇ ਲੈ ਰਹੀ ਹੈ ਪਰ ਇਸ ਦੀਆਂ ਤਾਨਾਸ਼ਾਹੀ ਨੀਤੀਆਂ ਨਾਲ ਇੰਝ ਲੱਗਦਾ ਹੈ ਕਿ ਇਹ 400 ਸੀਟਾਂ ਗੁਆ ਲੈਣਗੇ। ਉਨ੍ਹਾਂ ਕਿਹਾ, ‘‘ਮੈਨੂੰ ਪੂਰਾ ਭਰੋਸਾ ਹੈ ਕਿ ਲੋਕ ਸ਼ਕਤੀ ਨਾਲ ਜਿੱਤ ਹਾਸਲ ਕਰ ਕੇ ਮੈਂ ਸੰਸਦ ਵਿੱਚ ਤੁਹਾਡੇ ਹੱਕਾਂ ਦੀ ਰਾਖੀ ਕਰਾਂਗਾ।’’

Advertisement
Author Image

sukhwinder singh

View all posts

Advertisement
Advertisement
×