ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਪਨਗਰ ਥਰਮਲ ਪਲਾਂਟ ਦੇ ਬੰਦ ਯੂਨਿਟਾਂ ਨੇ ਮੁੜ ਰਫ਼ਤਾਰ ਫੜੀ

10:50 AM Aug 17, 2024 IST

ਪੱਤਰ ਪ੍ਰੇਰਕ
ਘਨੌਲੀ/ਰੂਪਨਗਰ, 16 ਅਗਸਤ
ਇਥੇ ਤਕਨੀਕੀ ਨੁਕਸ ਕਾਰਨ ਬੰਦ ਹੋਏ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ 5 ਅਤੇ 6 ਨੰਬਰ ਯੂਨਿਟਾਂ ਨੇ ਮੁੜ ਬਿਜਲੀ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 5 ਨੰਬਰ ਯੂਨਿਟ ਬੀਤੇ ਦਿਨ ਚਾਲੂ ਕਰ ਦਿੱਤਾ ਗਿਆ ਅਤੇ 6 ਨੰਬਰ ਯੂਨਿਟ ਨੇ ਅੱਜ ਸਵੇਰੇ ਬਿਜਲੀ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਅੱਜ ਥਰਮਲ ਪਲਾਂਟ ਰੂਪਨਗਰ ਦੇ 840 ਮੈਗਾਵਾਟ ਸਮਰੱਥਾ ਵਾਲੇ ਚਾਰੇ ਯੂਨਿਟਾਂ ਨੇ 648 ਮੈਗਾਵਾਟ ਬਿਜਲੀ ਪੈਦਾ ਕੀਤੀ। ਥਰਮਲ ਪਲਾਂਟ ਦੇ ਮੁੱਖ ਇੰਜਨੀਅਰ ਹਰੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਥਰਮਲ ਪਲਾਂਟ ਨੇ ਅਪਰੈਲ ਤੋਂ ਜੁਲਾਈ ਤੱਕ 181.288 ਕਰੋੜ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ ਪਿਛਲੇ 9 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਅਰਸੇ ਦੌਰਾਨ ਤੇਲ ਦੀ ਖ਼ਪਤ ਵੀ ਪਿਛਲੇ 9 ਸਾਲਾਂ ਨਾਲੋਂ ਸਭ ਤੋਂ ਘੱਟ ਹੋਈ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਪਲਾਂਟ ਦੇ ਮਿਹਨਤੀ ਮੁਲਾਜ਼ਮਾਂ ਤੇ ਕਾਮਿਆਂ ਨੂੰ ਦਿੱਤਾ ਹੈ।

Advertisement

Advertisement