ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗੀ

07:00 AM Nov 19, 2024 IST
ਅੱਗ ਲੱਗਣ ਕਾਰਨ ਨੁਕਸਾਨਿਆ ਗਿਆ ਸਾਮਾਨ।

ਰਾਕੇਸ਼ ਸੈਣੀ
ਨੰਗਲ, 18 ਨਵੰਬਰ
ਸਥਾਨਕ ਅੱਡਾ ਮਾਰਕੀਟ ਵਿੱਚ ਬੀਤੀ ਰਾਤ ਸਾਈਂ ਗਾਰਮੈਂਟਸ ਨਾ ਦੀ ਦੁਕਾਨ ਵਿੱਚ ਅੱਗ ਲੱਗ ਗਈ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ| ਇਸ ਬਾਰੇ ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਨੰਗਲ ਅਤੇ ਬੀਬੀਐੱਮਬੀ ਤੋਂ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਪੁੱਜੀਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਸਮਾਜ ਸੇਵੀਆਂ ਅਤੇ ਨੰਗਲ ਪੁਲੀਸ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਕਰੀਬ ਤਿੰਨ ਘੰਟਿਆਂ ਵਿੱਚ ਅੱਗ ’ਤੇ ਕਾਬੂ ਪਾਇਆ। ਇਸ ਹਾਦਸੇ ਕਾਰਨ ਸ਼ੋਅਰੂਮ ਵਿੱਚ ਪਿਆ ਸਾਰਾ ਸਾਮਾਨ ਸੜ ਗਿਆ।
ਅੱਗ ਇੰਨੀ ਭਿਆਨਕ ਸੀ ਕਿ ਦੂਰ ਤੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਦਿਖ ਰਿਹਾ ਸੀ। ਦੁਕਾਨ ਦੇ ਮਾਲਕ ਜਗਦੀਸ਼ ਗੁਲਾਟੀ ਅਤੇ ਪੰਕਜ ਗੁਲਾਟੀ ਨੇ ਦੱਸਿਆ ਕਿ ਉਹ ਕੁਝ ਦੇਰ ਪਹਿਲਾਂ ਹੀ ਦੁਕਾਨ ਬੰਦ ਕਰ ਕੇ ਗਏ ਸਨ। ਕੁਝ ਦੇਰ ਬਾਅਦ ਹੀ ਅੱਗ ਦੀ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਜਾਪਦੀ ਹੈ| ਉਨ੍ਹਾਂ ਦੱਸਿਆ ਕਿ ਅੱਗ ਕਾਰਨ ਕਰੀਬ 80 ਤੋਂ 90 ਲੱਖ ਦਾ ਨੁਕਾਸਨ ਹੋਇਆ ਹੈ| ਉਨ੍ਹਾਂ ਕਿਹਾ ਕਿ ਅੱਗ ਕਾਰਨ ਦੂਜੀ ਮੰਜ਼ਿਲ ਤੱਕ ਵੀ ਨੁਕਸਾਨ ਹੋਇਆ ਹੈ।
ਜ਼ਿਕਰਯੋਗ ਹੈ ਕਿ ਜੇ ਸਮੇਂ ਸਿਰ ਇਹ ਅੱਗ ਨਾ ਬੁਝਾਈ ਜਾਂਦੀ ਤਾਂ ਸੰਘਣੀ ਆਬਾਦੀ ਵਾਲੇ ਇਸ ਬਾਜ਼ਾਰ ਵਿੱਚ ਬਹੁਤ ਵੱਡਾ ਹਾਦਸਾ ਵਾਪਰ ਜਾਣਾ ਸੀ| ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਰਾਜੇਸ਼ ਚੌਧਰੀ ਨੇ ਜਗਦੀਸ਼ ਗੁਲਾਟੀ ਨਾਲ ਅਫ਼ਸੋਸ ਜ਼ਾਹਰ ਕੀਤਾ|

Advertisement

Advertisement