ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲਜ ਲੈਕਚਰਾਰਾਂ ਵੱਲੋਂ ਮਸਲੇ ਹੱਲ ਨਾ ਹੋਣ ’ਤੇ ਸੰਘਰਸ਼ ਦਾ ਐਲਾਨ

06:32 AM Oct 15, 2024 IST

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 14 ਅਕਤੂਬਰ
ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦੀ ਚੰਡੀਗੜ੍ਹ ਇਕਾਈ ਨੇ ਚੰਡੀਗੜ੍ਹ ਦੇ ਨਿੱਜੀ ਕਾਲਜਾਂ (ਮਾਨਤਾ ਪ੍ਰਾਪਤ) ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ (ਪੀਯੂ) ਨੂੰ ਅਲਟੀਮੇਟਮ ਦਿੱਤਾ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਇਨ੍ਹਾਂ ਕਾਲਜਾਂ ਦੇ ਮਸਲਿਆਂ ਨੂੰ ਹੱਲ ਨਹੀਂ ਕਰ ਰਹੀ ਤੇ ਕਾਲਜਾਂ ਵਿਚ ਪੰਜਾਬੀ ਤੇ ਅੰਗਰੇਜ਼ੀ ਦੇ ਹਫਤੇ ਵਿਚ ਬਣਦੇ ਲੈਕਚਰ ਨਹੀਂ ਲਾਏ ਜਾ ਰਹੇ ਜਿਸ ਦਾ ਕਈ ਵਾਰ ਸ਼ਿਕਾਇਤਾਂ ਤੇ ਮੰਗ ਪੱਤਰ ਦੇਣ ’ਤੇ ਵੀ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਇਨ੍ਹਾਂ ਕਾਲਜਾਂ ਦੇ ਲੈਕਚਰਾਰ 16 ਅਕਤੂਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫਤਰ ਅੱਗੇ ਰੋਸ ਪ੍ਰਗਟਾਉਣਗੇ। ਉਨ੍ਹਾਂ ਕਿਹਾ ਕਿ ਇਤਰਾਜ਼ ਜ਼ਾਹਿਰ ਕਰਨ ਮਗਰੋਂ ਯੂਨੀਵਰਸਿਟੀ ਵੱਲੋਂ ਸਰਕੁਲਰ ਜਾਰੀ ਕਰ ਕੇ ਖਾਨਾਪੂਰਤੀ ਕਰ ਦਿੱਤੀ ਜਾਂਦੀ ਹੈ ਪਰ ਲੈਕਚਰਾਰਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾ ਰਹੀਆਂ।
ਜਾਣਕਾਰੀ ਅਨੁਸਾਰ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਸੇਵਾਮੁਕਤ ਅਧਿਆਪਕਾਂ ਨੂੰ ’ਵਰਸਿਟੀ ਕੈਲੰਡਰ ਅਤੇ ਯੂਨੀਵਰਸਿਟੀ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ 300 ਦਿਨਾਂ ਦੀ ਕਮਾਈ ਛੁੱਟੀ ਦਾ ਲਾਭ ਨਹੀਂ ਦਿੱਤਾ ਜਾ ਰਿਹਾ। ਜ਼ਿਆਦਾਤਰ ਕਾਲਜ ਤਿੰਨ ਸੌ ਦਿਨ ਦੀ ਥਾਂ ਸਿਰਫ਼ 180 ਦਿਨ ਦੀ ਛੁੱਟੀ ਦਾ ਲਾਭ ਦੇ ਰਹੇ ਹਨ। ਇਨ੍ਹਾਂ ਕਾਲਜਾਂ ਵਿੱਚ ਕੰਮ ਕਰ ਰਹੇ ਐਡਹਾਕ ਅਧਿਆਪਕਾਂ ਨੂੰ ਯੂਜੀਸੀ ਦੇ ਨਿਯਮਾਂ ਅਨੁਸਾਰ ਤਨਖ਼ਾਹ ਨਹੀਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਵੱਲੋਂ ਆਪਣੇ ਮਾਨਤਾ ਪ੍ਰਾਪਤ ਕਾਲਜਾਂ ਵਿੱਚ ਲਾਗੂ ਕੀਤੀ ਗਈ ਐਨਈਪੀ ਸਕੀਮ ਤਹਿਤ ਪੰਜਾਬੀ ਅਤੇ ਅੰਗਰੇਜ਼ੀ ਦੇ ਵਿਸ਼ਿਆਂ ਨੂੰ ਇਕ ਹਫ਼ਤੇ ਵਿੱਚ 4 ਘੰਟੇ ਪੜ੍ਹਾਉਣ ਸਬੰਧੀ ਯੂਨੀਵਰਸਿਟੀ ਦੀਆਂ ਹਦਾਇਤਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਪੀਸੀਸੀਟੀਯੂ ਜ਼ਿਲ੍ਹਾ ਪਰਿਸ਼ਦ ਚੰਡੀਗੜ੍ਹ ਦੇ ਅਹੁਦੇਦਾਰਾਂ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਅਧਿਆਪਕ ਪਹਿਲਾਂ ਵੀ ਕਈ ਵਾਰ ਯੂਨੀਵਰਸਿਟੀ ਕੋਲ ਪਹੁੰਚ ਕਰ ਚੁੱਕੇ ਹਨ, ਜਿਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਇਸ ਨੂੰ ਲੈ ਕੇ ਅਧਿਆਪਕਾਂ ਵਿੱਚ ਰੋਸ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਯੂਨੀਵਰਸਿਟੀ ਆਪਣੇ ਕੈਲੰਡਰ ਨਿਯਮਾਂ ਅਤੇ ਨਿਰਦੇਸ਼ਾਂ ਨੂੰ ਲਾਗੂ ਕਰਨ ਅਤੇ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿੰਦੀ ਹੈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

Advertisement

ਸ਼ਿਕਾਇਤਾਂ ’ਤੇ ਕਾਰਵਾਈ ਕੀਤੀ ਜਾਵੇਗੀ: ਡੀਨ

ਪੰਜਾਬ ਯੂਨੀਵਰਸਿਟੀ ਦੇ ਡੀਨ ਕਾਲਜ ਡਿਵੈਲਪਮੈਂਟ ਕਾਊਂਸਲ ਨੇ ਦੱਸਿਆ ਕਿ ਕਾਲਜਾਂ ਵਿਚ ਭਾਸ਼ਾਵਾਂ ਨਾਲ ਸਬੰਧਤ ਪੂਰੇ ਲੈਕਚਰ ਨਾ ਲੱਗਣ ਬਾਰੇ ਜੇ ਕੋਈ ਸ਼ਿਕਾਇਤ ਆਵੇਗੀ ਤਾਂ ਉਹ ਕਾਲਜਾਂ ਦੀ ਜਵਾਬਤਲਬੀ ਕਰਨਗੇ। ਉਨ੍ਹਾਂ ਕਿਹਾ ਕਿ ਕੋਈ ਵੀ ਕਾਲਜ ਯੂਨੀਵਰਸਿਟੀ ਦੇ ਕੈਲੰਡਰ ਨਾਲ ਛੇੜਛਾੜ ਨਹੀਂ ਕਰ ਸਕਦਾ ਕਿਉਂਕਿ ਯੂਨੀਵਰਸਿਟੀ ਵੱਲੋਂ ਵਿਦਿਆਰਥੀ ਨਿਯਮਾਂ ਅਨੁਸਾਰ ਹੀ ਕੈਲੰਡਰ ਤੈਅ ਕੀਤਾ ਜਾਂਦਾ ਹੈ।

Advertisement
Advertisement