ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਿੱਖ ਰਹਿਤ ਮਰਿਆਦਾ ਅਨੁਸਾਰ ਬਦਲੇ: ਜਥੇਦਾਰ

08:00 AM Aug 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਅਗਸਤ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਕਿਹਾ ਕਿ ਉਨ੍ਹਾਂ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਵਾਸਤੇ ਕਿਹਾ ਸੀ ਪਰ ਇਸ ਸਬੰਧੀ ਉਨ੍ਹਾਂ ਦੇ ਹਵਾਲੇ ਨਾਲ ਗੁਮਰਾਹਕੁਨ ਜਾਣਕਾਰੀ ਪ੍ਰਚਾਰੀ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਣ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫ਼ੈਸਲਾ ਨਹੀਂ ਕੀਤਾ, ਬਲਕਿ ਇਹ 1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਵਿੱਚ ਦਰਜ ਹੈ, ਜਿਸ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ‘ਬਸੰਤੀ ਜਾਂ ਸੁਰਮਈ’ ਹੋਣਾ ਚਾਹੀਦਾ ਹੈ। ਇਸ ਕਰਕੇ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਹੀ ਕੀਤਾ ਗਿਆ ਹੈ।

Advertisement

Advertisement
Advertisement