ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਖ਼ਤ ਦਮਦਮਾ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ

08:42 AM Aug 30, 2024 IST
ਸੰਪੂਰਨਤਾ ਦਿਵਸ ਸਮਾਗਮਾਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 29 ਅਗਸਤ
ਗੁਰੂ ਗ੍ਰੰਥ ਸਾਹਿਬ ਦਾ 318ਵਾਂ ਸੰਪੂਰਨਤਾ ਦਿਵਸ ਅੱਜ ਤਖ਼ਤ ਦਮਦਮਾ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਸੰਪੂਰਨਤਾ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਲਿਖਣਸਰ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ। ਮਗਰੋਂ ਤਖ਼ਤ ਸਾਹਿਬ ਵਿੱਚ ਧਾਰਮਿਕ ਸਮਾਗਮ ਆਰੰਭ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਜਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਿੱਖ ਸੰਸਥਾਵਾਂ ’ਤੇ ਚੁਫੇਰਿਓਂ ਹੋ ਰਹੇ ਹਮਲਿਆਂ ਬਾਰੇ ਕੌਮ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਸਿੱਖ ਕੌਮ ਦੇ ਤਖ਼ਤ ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਦੇ ਬੋਰਡ ਬਣਾਏ ਗਏ ਅਤੇ ਹੁਣ ਇਹੀ ਸਾਜ਼ਿਸ਼ਾਂ ਅਕਾਲ ਤਖ਼ਤ ਲਈ ਰਚੀਆਂ ਜਾ ਰਹੀਆਂ ਹਨ ਪਰ ਪੰਥ ਵਿਰੋਧੀ ਤਾਕਤਾਂ ਨੂੰ ਕਦੇ ਵੀ ਉਨ੍ਹਾਂ ਦੇ ਮਨਸੂਬਿਆਂ ਵਿੱਚ ਕੌਮ ਸਫਲ ਨਹੀਂ ਹੋਣ ਦੇਵੇਗੀ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮਾ ਸਾਹਿਬ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਬਾਬਾ ਟੇਕ ਸਿੰਘ ਧਨੌਲਾ ਮੁਖੀ ਸੰਪਰਦਾਇ ਮਸਤੂਆਣਾ ਸਾਹਿਬ, ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਮੇਜਰ ਸਿੰਘ ਮੁਖਤਿਆਰਆਮ, ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ ਹਾਜ਼ਰ ਸਨ।

Advertisement

ਗੁਰਿਆਈ ਦਿਵਸ ਅਤੇ ਜੋਤੀ ਜੋਤਿ ਦਿਵਸ ਦਾ 450 ਸਾਲਾ ਸ਼ਤਾਬਦੀ ਸਬੰਧੀ ਸਮਾਗਮ ਅੱਜ ਤੋਂ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):

ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30 ਅਗਸਤ ਨੂੰ ਸੁੰਦਰ ਸਿੰਘ ਮਜੀਠੀਆ ਹਾਲ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ ਸੈਮੀਨਾਰ ਕਰਵਾਇਆ ਜਾ ਰਿਹਾ ਹੈ। 31 ਅਗਸਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿੱਚ ਕੀਰਤਨ ਦਰਬਾਰ ਹੋਵੇਗਾ ਅਤੇ 1 ਸਤੰਬਰ ਨੂੰ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 30 ਅਗਸਤ ਨੂੰ ਖਾਲਸਾ ਕਾਲਜ ਵਿੱਚ ਹੋਣ ਵਾਲੇ ਸੈਮੀਨਾਰ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖਸੀਅਤਾਂ ਸ਼ਮੂਲੀਅਤ ਕਰਨਗੀਆਂ।

Advertisement

Advertisement