ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਰਨੀ ਹਲਕੇ ’ਚ ਚੱਲ ਰਹੀਆਂ ਬੱਸਾਂ ਦੀ ਹਾਲਤ ਖਸਤਾ

07:54 AM Jul 11, 2024 IST

ਪੀ.ਪੀ. ਵਰਮਾ
ਪੰਚਕੂਲਾ, 10 ਜੁਲਾਈ
ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸੁਨੀਲ ਸ਼ਰਮਾ ਨੇ ਹਰਿਆਣਾ ਦੇ ਟਰਾਂਸਪੋਰਟ ਵਿਭਾਗ ਵੱਲੋਂ ਇਲਾਕੇ ਵਿੱਚ ਚਲਾਈਆਂ ਜਾ ਰਹੀਆਂ ਬੱਸਾਂ ਦੀ ਹਾਲਤ ਵਿੱਚ ਸੁਧਾਰ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕੀਤੀ। ਚੇਅਰਮੈਨ ਨੇ ਬੱਸਾਂ ਦੀ ਗਿਣਤੀ ਵਧਾਉਣ ਅਤੇ ਕੰਡਮ ਬੱਸਾਂ ਨੂੰ ਰੂਟਾਂ ਤੋਂ ਹਟਾਉਣ ਅਤੇ ਬੱਸਾਂ ਵਿੱਚ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਮੋਰਨੀ ਖੇਤਰ ਵਿੱਚ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਹਾਲਤ ਬਹੁਤ ਖਸਤਾ ਹੈ ਜਿਸ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਤੋਂ ਇਲਾਵਾ ਮੋਰਨੀ ਵਿੱਚ ਪੈਟਰੋਲ ਪੰਪ ਸਥਾਪਤ ਕਰਨ ਅਤੇ ਮੋਬਾਈਲ ਨੈੱਟਵਰਕ ਵਿੱਚ ਸੁਧਾਰ ਕਰਨ ਦੀ ਵੀ ਮੰਗ ਕੀਤੀ ਗਈ। ਮੁੱਖ ਮੰਤਰੀ ਨੇ ਚੇਅਰਮੈਨ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਫੌਰੀ ਹੱਲ ਲਈ ਸਬੰਧਤ ਵਿਭਾਗ ਦੇ ਏਸੀਐੱਸ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਪਿਛਲੇ ਸੋਮਵਾਰ ਤੱਕ ਟਰਾਂਸਪੋਰਟ ਵਿਭਾਗ ਦੀਆਂ ਸੱਤ ਬੱਸਾਂ ਮੋਰਨੀ ਤੋਂ ਪੰਚਕੂਲਾ ਅਤੇ ਇਲਾਕੇ ਦੇ ਲੋਕਲ ਰੂਟਾਂ ’ਤੇ ਚੱਲ ਰਹੀਆਂ ਸਨ ਜਿਨ੍ਹਾਂ ’ਚ ਤਿੰਨ ਵੱਡੀਆਂ ਅਤੇ ਚਾਰ ਮਿੰਨੀ ਬੱਸਾਂ ਹਨ। ਦੋ ਵੱਡੀਆਂ ਬੱਸਾਂ ਦੀ ਹਾਲਤ ਕੰਡਮ ਹੋ ਚੁੱਕੀ ਹੈ। ਇਹ ਬੱਸਾਂ ਲਗਪਗ 2.5 ਲੱਖ ਕਿਲੋਮੀਟਰ ਚੱਲ ਚੁੱਕੀਆਂ ਹਨ।

Advertisement

Advertisement