For the best experience, open
https://m.punjabitribuneonline.com
on your mobile browser.
Advertisement

ਮੋਦੀ ਸਰਕਾਰ ਦੇ ਰਾਜ ’ਚ ਕਿਸਾਨਾਂ ਦੀ ਹਾਲਤ ਤਰਸਯੋਗ ਹੋਈ: ਚਹਿਲ

08:55 AM Mar 20, 2024 IST
ਮੋਦੀ ਸਰਕਾਰ ਦੇ ਰਾਜ ’ਚ ਕਿਸਾਨਾਂ ਦੀ ਹਾਲਤ ਤਰਸਯੋਗ ਹੋਈ  ਚਹਿਲ
ਪਿੰਡ ਸੰਧੂ ਖੁਰਦ ਵਿਚ ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਨਾਲ ਜਸ਼ਨ ਚਹਿਲ।
Advertisement

ਪੱਤਰ ਪ੍ਰੇਰਕ
ਭਗਤਾ ਭਾਈ, 19 ਮਾਰਚ
ਨਰਿੰਦਰ ਮੋਦੀ ਸਰਕਾਰ ਦੇ 10 ਸਾਲ ਦੇ ਕਾਰਜਕਾਲ ਦੌਰਾਨ ਦੇਸ਼ ਦੇ ਕਿਸਾਨਾਂ ਦੀ ਹਾਲਤ ਬਹੁਤ ਜ਼ਿਆਦਾ ਤਰਸਯੋਗ ਹੋ ਗਈ ਹੈ। ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਸਹੀ ਭਾਅ ਲੈਣ ਲਈ ਸੜਕਾਂ ’ਤੇ ਰੁਲਣ ਲਈ ਮਜਬੂਰ ਹਨ। ਇਹ ਗੱਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਜਸ਼ਨਦੀਪ ਸਿੰਘ ਜਸ਼ਨ ਚਹਿਲ ਨੇ ਕਹੀਆਂ। ਉਹ ਲੋਕ ਸਭਾ ਚੋਣਾਂ ਦੇ ਸਬੰਧ ’ਚ ਪਿੰਡ ਸੰਧੂ ਖ਼ੁਰਦ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਛੋਟਾ ਵਪਾਰੀ ਟੈਕਸਾਂ ਦੀ ਮਾਰ ਹੇਠ ਦੱਬ ਕੇ ਰਹਿ ਗਿਆ ਹੈ। ਮਹਿੰਗਾਈ ਕਾਰਨ ਮਜ਼ਦੂਰ ਅਤੇ ਗਰੀਬ ਪਰਿਵਾਰਾਂ ਲਈ ਦੇ ਡੰਗ ਦੀ ਰੋਟੀ ਦਾ ਜੁਗਾੜ ਕਰਨਾ ਮੁਸ਼ਕਲ ਹੋ ਗਿਆ ਹੈ। ਜਸ਼ਨ ਚਹਿਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਲਦੀ ਹੀ ਹਲਕਾ ਰਾਮਪੁਰਾ ਫੂਲ ਦੇ ਟਕਸਾਲੀ ਕਾਂਗਰਸੀ ਆਗੂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦੀ ਜਿੱਤ ਲਈ ਵਿਚਾਰ ਵਟਾਂਦਰਾ ਕਰਨਗੇ। ਇਸ ਮੌਕੇ ਬਲਾਕ ਭਗਤਾ ਭਾਈ ਦੇ ਪ੍ਰਧਾਨ ਅੰਗਰੇਜ ਸਿੰਘ ਸਿਰੀਏਵਾਲਾ, ਬਲਾਕ ਫੂਲ ਦੇ ਪ੍ਰਧਾਨ ਗੁਰਚਰਨ ਸਿੰਘ ਭਾਈ ਰੂਪਾ, ਜੋਗਿੰਦਰ ਸਿੰਘ, ਸਰਪੰਚ ਬਲਜਿੰਦਰ ਸਿੰਘ, ਸਤਨਾਮ ਸਿੰਘ ਮੈਂਬਰ, ਰਛਪਾਲ ਸਿੰਘ ਮੈਂਬਰ, ਗ਼ੁਲਾਬ ਸਿੰਘ, ਛਿੰਦਰ ਸਿੰਘ, ਭੁੱਟੋ, ਸ਼ੀਰਾ ਸਿੰਘ, ਕੰਤਾ ਸਿੰਘ, ਬੀਰਬਲ ਸਿੰਘ, ਬੱਬੂ ਸਿੰਘ, ਭੂਰਾ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×