ਕੋਲਕਾਤਾ, 31 ਜੁਲਾਈ
ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦੀ ਹਾਲਤ ਅੱਜ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ’ਤੇ ਹਨ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਭੱਟਾਚਾਰੀਆ (79) ਦੀ ਛਾਤੀ ਦਾ ਸਵੇਰੇ ਸੀਟੀ ਸਕੈਨ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਗੰਭੀਰ ਪਰ ਸਥਿਰ ਹੈ।