ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕਾਂ ਤੇ ਸੀਵਰੇਜ ਪ੍ਰਬੰਧਾਂ ਦੀ ਹਾਲਤ ਖਸਤਾ

07:59 AM Jun 13, 2024 IST

ਗੁਰਿੰਦਰ ਸਿੰਘ
ਲੁਧਿਆਣਾ, 12 ਜੂਨ
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਜਤਿੰਦਰ ਮਿੱਤਲ ਨੇ ਵਿਧਾਨ ਸਭਾ ਪੂਰਬੀ ਦੀਆਂ ਮਾੜੀਆਂ ਸੜਕਾਂ ਅਤੇ ਸੀਵਰੇਜ ਸਿਸਟਮ ਦਾ ਨੋਟਿਸ ਲੈਂਦਿਆਂ ਸਾਲ 2017 ਤੋਂ 2022 ਦੌਰਾਨ ਹੋਏ ਵਿਕਾਸ ਕਾਰਜਾਂ ਵਿੱਚ ਘਪਲਿਆਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਅੱਜ ਇੱਥੇ ਉਨ੍ਹਾਂ ਗੱਲਬਾਤ ਦੌਰਾਨ ਉਨ੍ਹਾਂ ਸੜਕਾਂ, ਪਾਰਕਾਂ ਅਤੇ ਸੀਵਰੇਜ ਸਿਸਟਮ ਦੀ ਮਾੜੀ ਹਾਲਤ ਲਈ ਨਗਰ ਨਿਗਮ ਕਮਿਸ਼ਨਰ ਨੂੰ ਵੀ ਜ਼ਿੰਮੇਵਾਰ ਠਹਿਰਾਉਂਦਿਆਂ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹਲਕਾ ਪੂਰਬੀ ਵਿੱਚ ਬੇਤਰਤੀਬ ਵਿਕਾਸ ਦੇ ਨਾਂ ’ਤੇ ਦੋਵੇਂ ਹੱਥਾਂ ਨਾਲ ਕਰੋੜਾਂ ਰੁਪਏ ਪਾਣੀ ਵਿੱਚ ਰੋੜਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਧਾਇਕ ਦੀ ਲਾਪ੍ਰਵਾਹੀ ਕਾਰਨ ਸੀਵਰੇਜ ਸਿਸਟਮ ਦੇ ਮਾੜੇ ਪ੍ਰਬੰਧ ਅਤੇ ਸੜਕ ਦੇ ਨਿਰਮਾਣ ਵਿੱਚ ਘਟੀਆ ਸਮੱਗਰੀ ਦੀ ਵਰਤੋਂ ਕਾਰਨ ਸੜਕਾਂ ਖ਼ਸਤਾ ਹਾਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਦੀ ਸੀਬੀਆਈ ਜਾਂ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਜਾਂਚ ਕਰਵਾਈ ਜਾਵੇ ਤਾਂ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਵਿਕਾਸ ਦੇ ਨਾਂ ਤੇ ਡੱਕਾ ਤੋੜ ਕੇ ਵੀ ਦੋਹਰਾ ਨਹੀਂ ਕੀਤਾ ਗਿਆ ਜਿਸ ਕਾਰਨ ਲੋਕਾਂ ਨੇ ਸੱਤਾਧਾਰੀ ਧਿਰ ਵਿਰੁੱਧ ਵੋਟ ਪਾਉਣ ਦੀ ਬਜਾਏ ਭਾਜਪਾ ਦੇ ਹੱਕ ਵਿੱਚ ਖੁੱਲ੍ਹ ਕੇ ਵੋਟਾਂ ਪਾਈਆਂ ਹਨ। ਦੂਜੇ ਪਾਸੇ ਪਿਛਲੇ ਲੰਮੇ ਸਮੇਂ ਤੋਂ ਨਗਰ ਨਿਗਮ ਦੇ ਕੌਂਸਲਰਾਂ ਦੀ ਚੋਣ ਨਾ ਹੋਣ ਕਾਰਨ ਸ਼ਹਿਰ ਦੇ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਜ਼ਿੰਮੇਵਾਰੀ ਨਗਰ ਨਿਗਮ ਕਮਿਸ਼ਨਰ ਦੀ ਹੈ ਪਰ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਤੋਂ ਅਣਜਾਣ ਨਗਰ ਨਿਗਮ ਕਮਿਸ਼ਨਰ ਵੀ ਅੱਖਾਂ ਬੰਦ ਕਰਕੇ ਸੌਂ ਰਹੇ ਹਨ।

Advertisement

Advertisement
Advertisement