ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਬਣੇ ਬੱਸ ਅੱਡੇ ਦੀ ਹਾਲਤ ਖਸਤਾ

07:19 AM Apr 25, 2024 IST
ਸੁਨਾਮ ਦੇ ਬੱਸ ਅੱਡੇ ਵਿੱਚ ਖੜ੍ਹਾ ਸੀਵਰੇਜ ਦਾ ਪਾਣੀ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 24 ਅਪਰੈਲ
ਸ਼ਹਿਰ ਦੇ ਮੁੱਖ ਬੱਸ ਅੱਡੇ ਵਿੱਚ ਸੀਵਰੇਜ ਦਾ ਦੂਸ਼ਿਤ ਪਾਣੀ ਖੜ੍ਹਾ ਹੋਣ ਕਾਰਨ ਸਵਾਰੀਆਂ ਅਤੇ ਦੁਕਾਨਦਾਰ ਪ੍ਰੇਸ਼ਾਨ ਹਨ। ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਬਣੇ ਇਸ ਬੱਸ ਅੱਡੇ ਦੇ ਰੱਖ-ਰਖਾਅ ਵੱਲ ਨਗਰ ਕੌਂਸਲ ਜਾਂ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ।
ਅੱਡੇ ਵਿੱਚ ਟੁੱਟਿਆ ਫਰਸ਼ ਅਤੇ ਟੋਇਆਂ ਵਿੱਚ ਭਰਿਆ ਪਾਣੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਬੱਸ ਅੱਡੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਅੱਡੇ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ ਪਰ ਪ੍ਰਸ਼ਾਸਨ ਬੱਸ ਅੱਡੇ ਤੋਂ ਮੂੰਹ ਮੋੜੀ ਬੈਠੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਸਰਕਾਰ ਵੇਲੇ ਬੱਸ ਅੱਡੇ ਦਾ ਇੰਨਾ ਮਾੜਾ ਹਾਲ ਨਹੀਂ ਹੋਇਆ, ਜਿੰਨਾ ਹੁਣ ‘ਆਪ’ ਸਰਕਾਰ ਸਮੇਂ ਹੈ। ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੱਸ ਅੱਡੇ ਵਿੱਚ ਓਵਰਫਲੋਅ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਬੱਸ ਅੱਡੇ ਦੇ ਫ਼ਰਸ਼ ਨੂੰ ਉੱਚਾ ਚੁੱਕ ਕੇ ਬਣਾਇਆ ਜਾਵੇ।

Advertisement

Advertisement
Advertisement