ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੇ ਸਹੁਰਿਆਂ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ

08:32 AM Aug 25, 2024 IST
ਪੰਜਾਬ ਤੇ ਹਰਿਆਣਾ ਨੂੰ ਜੋੜਨ ਵਾਲੀ ਖਸਤਾ ਹਾਲ ਸੜਕ ਤੋਂ ਲੰਘਦੇ ਹੋਏ ਰਾਹਗੀਰ।

ਸੁਰਿੰਦਰ ਸਿੰਘ ਚੌਹਾਨ
ਦੇਵੀਗੜ੍ਹ, 24 ਅਗਸਤ
ਪਿਛਲੇ ਸਾਲ ਆਏ ਹੜ੍ਹ ਕਾਰਨ ਪੰਜਾਬ ਨੂੰ ਗੁਆਂਢੀ ਸੂਬੇ ਹਰਿਆਣਾ ਨਾਲ ਜੋੜਨ ਵਾਲੇ ਪਟਿਆਲਾ-ਪਿਹੋਵਾ ਮਾਰਗ ਦਾ ਬਹੁਤ ਸਾਰਾ ਹਿੱਸਾ ਤੇਜ਼ ਪਾਣੀ ਦੇ ਵਹਾਅ ’ਚ ਰੁੜ੍ਹ ਗਿਆ ਸੀ। ਸੜਕ ਟੁੱਟਿਆਂ ਇੱਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਿਆ ਹੈ ਪਰ ਲੋਕ ਨਿਰਮਾਣ ਵਿਭਾਗ ਨੇ ਅਜੇ ਤੱਕ ਇਸ ਸੜਕ ਦੀ ਸਾਰ ਨਹੀਂ ਲਈ। ਪਟਿਆਲਾ ਤੋਂ ਵਾਇਆ ਦੇਵੀਗੜ੍ਹ ਹੁੰਦਾ ਹੋਇਆ ਗੁਆਂਢੀ ਰਾਜ ਹਰਿਆਣਾ ਦੇ ਸ਼ਹਿਰ ਪਿਹੋਵਾ ਨੂੰ ਜੋੜਨ ਵਾਲਾ ਇਹ ਮਾਰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਹੁਰੇ ਪਿੰਡ ਨੂੰ ਵੀ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਇਸ ਸੜਕ ਦੇ ਜਲਦੀ ਬਣਨ ਦੀ ਆਸ ਸੀ। ਹੁਣ ਇਸ ਰਾਜਮਾਰਗ ’ਤੇ ਸ਼ੰਭੂ ਬਾਡਰ ਬੰਦ ਹੋਣ ਕਾਰਨ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਵੱਧ ਚੁੱਕੀ ਹੈ। ਸੜਕ ਟੁੱਟੀ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਇਸ ਮਾਰਗ ਵੱਲ ਧਿਆਨ ਨਾ ਦੇਣ ਕਾਰਨ ਇਸ ਸੜਕ ਦੀ ਹਾਲਤ ਹੋਰ ਵੀ ਖਸਤਾ ਹੁੰਦੀ ਜਾ ਰਹੀ ਹੈ। ਸਥਾਨਕ ਲੋਕਾਂ ਅਨੁਸਾਰ ਸਰਕਾਰ ਵੱਲੋਂ ਇਸ ਸੜਕ ਦੀ ਮੁਰੰਮਤ ਕਰਵਾਉਣ ਲਈ ਅਜੇ ਤੱਕ ਕੋਈ ਉਪਰਾਲਾ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਇਸ ਸੜਕ ਵੱਲ ਧਿਆਨ ਦੇਣ ਦੀ ਗੁਹਾਰ ਲਗਾਈ ਹੈ। ਜ਼ਿਕਰਯੋਗ ਹੈ ਕਿ ਇਹ ਰਾਜ ਮਾਰਗ ਹਰਿਆਣਾ ਸਥਿਤ ਧਾਰਮਿਕ ਸਥਾਨ ਪਿਹੋਵਾ, ਕੁਰਕਸ਼ੇਤਰ ਦੇ ਨਾਲ -ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਜੋੜਨ ਵਾਲਾ ਰਸਤਾ ਹੈ, ਜਿਸ ਕਾਰਨ ਇਸ ਮਾਰਗ ’ਤੇ ਆਵਾਜਾਈ ਵਧੇਰੇ ਰਹਿੰਦੀ ਹੈ।

Advertisement

Advertisement